ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ 17 ਮਈ ਦਿਨ ਬੁੱਧਵਾਰ ਨੂੰ ਮੈਗਾ ਰੋਜ਼ਗਾਰ ਮੇਲਾ ਸੀ.ਆਈ.ਸੀ.ਯੂ. (ਚੈਮਬਰ ਆਫ ਇੰਡਸਟਰੀਅਲ ਐਂਡ ਕਮਰਸੀ਼ਅਲ ਅੰਡਰਟੈਕਿੰਗ), ਫੋਕਲ ਪੁਆਇੰਟ, ਲੁਧਿਆਣਾ ਵਿਖੇ ਲਗਾਇਆ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 4 ਵਜੇ ਤੱਕ ਹੋਵੇਗਾ। ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ ਜਿਸਦੇ ਤਹਿਤ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ 100 ਤੋਂ ਵੱਧ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜਿਲ੍ਹਾ ਰੋੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਸ਼੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ 10ਵੀ, 12ਵੀ, ਆਈ.ਟੀ.ਆਈ., ਡਿਪਲੋਮਾ ਹੋਲਡਰ ਅਤੇ ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ), ਪੋਸਟ ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ) ਪਾਸ ਕੀਤਾ ਹੋਵੇ, ਭਾਗ ਲੈ ਸਕਦੇ ਹਨ। ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਵੱਲੋਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਇਸ ਇੰਟਰਵਿਊ ਲਈ ਆਪਣਾ ਬਾਇਓ ਡਾਟਾ (5 ਫੋਟੋ ਕਾਪੀਆਂ) ਨਾਲ ਲੈ ਕੇ ਰੋਜ਼ਗਾਰ ਮੇਲੇ -ਚ ਸ਼ਮੂਲੀਅਤ ਕਰਨ। ਡੀ.ਬੀ.ਈ.ਈ., ਲੁਧਿਆਣਾ ਦੇ ਰੋੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਮਿਸ ਸੁਖਮਨ ਮਾਨ (PCS Allied) ਨੇ ਹੋਰ ਜਾਣਕਾਰੀ ਦਿੰਦੇ ਹੋੲ ਦੱਸਿਆ ਕਿ ਜੇਕਰ ਉਮੀਦਵਾਰ ਆਪਣਾ ਨਾਮ ਮੈਨੁਅਲ ਰਜਿਸਟਰ ਅਤੇ NCS ਪੋਰਟਲ ਉਪਰ ਆਨਲਾਇਨ ਕਰਵਾਉਣਾ ਚਾਹੁੰਦੇ ਹਨ ਤਾਂ ਵਿਦਿਅਕ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ। ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਹੈਲਪਲਾਈਨ ਨੰ: 77400-01682 -ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)