Surprise checking of Sub Tehsil Gill and Patwarkhana by MLA Sidhu

ਵਿਧਾਇਕ ਸਿੱਧੂ ਵੱਲੋਂ ਸਬ ਤਹਿਸੀਲ ਗਿੱਲ ਤੇ ਪਟਵਾਰਖ਼ਾਨੇ ਦੀ ਅਚਨਚੇਤ ਚੈਕਿੰਗ

ਲੋਕਾਂ ਦੀਆਂ ਸਮੱਸਿਆਵਾਂ ਸੁਣ ਮੌਕੇ -ਤੇ ਹੀ ਕਰਵਾਇਆ ਨਿਪਟਾਰਾ

ਸਫ਼ਾਈ ਵਿਵਸਥਾ ਦਰੁਸਤ ਕਰਨ -ਤੇ ਵੀ ਦਿੱਤਾ ਜ਼ੋਰ

May17,2023 | MEENU GALHOTRA | ludhiana

ਆਮ ਲੋਕਾਂ ਨੂੰ ਦਫ਼ਤਰਾਂ -ਚ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ - ਵਿਧਾਇਕ ਕੁਲਵੰਤ ਸਿੰਘ ਸਿੱਧੂ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਸਬ ਤਹਿਸੀਲ ਗਿੱਲ ਅਤੇ ਪਟਵਾਰਖਾਨੇ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਕੰਮ ਕਰਵਾਉਣ ਆਏ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਥੋ-ਹੱਥ ਨਿਪਟਾਰਾ ਵੀ ਕਰਵਾਇਆ। ਵਿਧਾਇਕ ਸਿੱਧੂ ਵਲੋ ਪੰਜਾਬ ਸਰਕਾਰ ਦੁਆਰਾ ਸਵੇਰੇ 07:30 ਵਜੇ ਤੋਂ ਦੁਪਹਿਰ 02:00 ਵਜੇ ਤੱਕ ਦਫ਼ਤਰਾਂ ਦੇ ਨਿਰਧਾਰਿਤ ਕੀਤੇ ਸਮੇਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਮ ਜਨਤਾ ਨੂੰ ਪ੍ਰਸ਼ਾਸ਼ਨਿਕ ਸੇਵਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਵਿਧਾਇਕ ਸਿੱਧੂ ਵਲੋਂ ਸਟਾਫ ਦੀ ਹਾਜ਼ਰੀ ਵੀ ਚੈਕ ਕੀਤੀ ਗਈ। ਵਿਧਾਇਕ ਸਿੱਧੂ ਨੇ ਦੱਸਿਆ ਕਿ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਬਿਨ੍ਹਾਂ ਕਿਸੇ ਖੱਜਲ-ਖੁਆਰੀ ਦੇ ਪਾਰਦਰਸ਼ੀ ਢੰਗ ਨਾਲ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸਬ-ਤਹਿਸੀਲ ਗਿੱਲ ਅਤੇ ਪਟਵਾਰਖਾਨੇ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦਫ਼ਤਰ ਵਿੱਚ ਆਪੋ ਆਪਣੇ ਕੰਮ ਕਰਵਾਉਣ ਆਏ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਬਹੁਤ ਹੀ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦਾ ਮੌਕੇ -ਤੇ ਹੀ ਹੱਲ ਵੀ ਕਰਵਾਇਆ। ਇਸ ਮੌਕੇ ਉਨ੍ਹਾਂ ਦਫ਼ਤਰ ਵਿੱਚ ਕੰਮ ਕਰਵਾਉਣ ਲਈ ਆਉਂਦੇ ਲੋਕਾਂ ਲਈ ਬਿਜਲੀ, ਪਾਣੀ ਤੇ ਬੈਠਣ ਲਈ ਕੀਤੇ ਪ੍ਰਬੰਧਾਂ ਦਾ ਵੀ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਸਨੀਕਾਂ ਲਈ ਪ੍ਰਸ਼ਾਸ਼ਨਿਕ ਸੇਵਾਂਵਾਂ ਪ੍ਰਦਾਨ ਕਰਨ ਲਈ ਸੁਖਾਵਾਂ ਮਾਹੌਲ ਬਣਾਇਆ ਜਾਵੇ ਅਤੇ ਕਿਹਾ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ -ਤੇ ਕੀਤੇ ਜਾਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਝੱਲਣੀ ਪਵੇ। ਉਨ੍ਹਾਂ ਸਫਾਈ ਵਿਵਸਥਾ ਦਰੁਸਤ ਕਰਨ -ਤੇ ਵੀ ਜ਼ੋਰ ਦਿੱਤਾ। ਵਿਧਾਇਕ ਸਿੱਧੁ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਰਕਾਰੀ ਦਫ਼ਤਰਾਂ ਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦਾ ਬੀੜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਹੁਣ ਬਗੈਰ ਰਿਸ਼ਵਤ ਦੇ ਕੰਮ ਹੋਇਆ ਕਰਨਗੇ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ/ਕਰਮਚਾਰੀ ਉਨ੍ਹਾਂ ਪਾਸੋਂ ਕੰਮ ਕਰਵਾਉਣ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਐਂਟੀ ਕਰੱਪਸ਼ਨ ਲਾਈਨ ਤਹਿਤ ਜਾਰੀ ਵਟਸਐਪ ਨੰਬਰ 95012-00200 -ਤੇ ਵੀਡੀਓ/ਆਡੀਓ ਕਲਿੱਪ ਪਾ ਕੇ ਸ਼ਿਕਾਇਤ ਕੀਤੀ ਜਾ ਸਕਦੀ ਹੈ ਜਿਸ -ਤੇ ਪੰਜਾਬ ਸਰਕਾਰ ਵੱਲੋਂ ਫੌਰੀ ਤੌਰ -ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

pbpunjab additional image pbpunjab additional image

Surprise checking of Sub Tehsil Gill and Patwarkhana by MLA Sidhu



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB