Corporation elections

ਕਾਰਪੋਰੇਸ਼ਨ ਚੌਣਾਂ ਦੇ ਸਬੰਧ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸ੍ਰ ਇੰਦਰਬੀਰ ਸਿੰਘ ਨਿੱਜਰ ਨਾਲ ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ ਦੀ ਮੁਲਾਕਾਤ

May19,2023 | Abhi Kandiyara | ludhiana

ਚੰਡੀਗੜ੍ਹ ਵਿਖੇ ਮਾਨਯੋਗ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸ੍ਰ ਇੰਦਰਬੀਰ ਸਿੰਘ ਨਿੱਜਰ ਜੀ ਨੂੰ ਚੇਅਰਮੈਨ ਜਿਲ੍ਹਾ ਵਿੱਤ ਅਤੇ ਯੋਜਨਾ ਕਮੇਟੀ/ ਜਿਲ੍ਹਾ ਪ੍ਰਧਾਨ ਲੁਧਿਆਣਾ ਸ਼ਰਨ ਪਾਲ ਸਿੰਘ ਮੱਕੜ ਹੋਰਾਂ ਨੇ ਮਿਲ ਕੇ ਜਲੰਧਰ ਵਿੱਚ ਲੋਕ ਸਭਾ ਦੀਆਂ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਬੇਮਿਸਾਲ ਜਿੱਤ ਦੀ ਖੁਸ਼ੀ ਵਿੱਚ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਜਿਲ੍ਹਾ ਲੁਧਿਆਣਾ ਦੀ ਟੀਮ ਵਲੋਂ ਮੁਬਾਰਕਾਂ ਦਿਤੀਆਂ ਗਈਆਂ। ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ ਨੇ ਆਉਣ ਵਾਲੀਆਂ ਕਾਰਪੋਰੇਸ਼ਨ ਚੌਣਾਂ ਦੇ ਸਬੰਧ ਵਿੱਚ ਕੈਬਨਿਟ ਮੰਤਰੀ ਜੀ ਨਾਲ ਕਾਫੀ ਦੇਰ ਤੱਕ ਵਿਚਾਰ ਵਿਟਾਂਦਰਾ ਕੀਤਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਆਪਣੇ ਕਈ ਸੁਝਾਅ ਮੰਤਰੀ ਸਾਹਿਬ ਨਾਲ ਸਾਂਝੇ ਕੀਤੇ। ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ ਨੇ ਮੰਤਰੀ ਸਾਹਿਬ ਨੂੰ ਵਿਸ਼ਵਾਸ ਦਿਵਾਇਆ ਕਿ ਜਿਸਤਰ੍ਹਾਂ ਜਲੰਧਰ ਵਿੱਚ ਆਮ ਆਦਮੀ ਪਾਰਟੀ ਦੀ ਬੇਮਿਸਾਲ ਜਿੱਤ ਹੋਈ ਹੈ ਉਸੇ ਤਰ੍ਹਾਂ ਕਾਰਪੋਰੇਸ਼ਨ ਦੀਆਂ ਚੋਣਾਂ ਵਿੱਚ ਵੀ ਜਿੱਤ ਪ੍ਰਾਪਤ ਕਰਕੇ ਆਮ ਆਦਮੀ ਪਾਰਟੀ ਦਾ ਮੇਅਰ ਬਣਾਵਾਂਗੇ। ਇਸ ਮੌਕੇ ਤੇ ਹਲਕਾ ਆਤਮ ਨਗਰ ਦੇ ਵਾਰਡ ਨੰਬਰ 44 ਤੋਂ ਜਸਬੀਰ ਸਿੰਘ ਜੱਸਲ ਅਤੇ ਜਸਕੀਰਤ ਸਿੰਘ ਵਿੰਕਲ ਵੀ ਮੌਜੂਦ ਸਨ।

Corporation elections



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB