ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਪੰਚਮ ਪਾਤਸ਼ਾਹ ਦੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ ਸੰਸਾਰ ਦੇ ਇਤਿਹਾਸ -ਚ ਸ਼੍ਰੀ ਗੁਰੁ ਅਰਜਨ ਦੇਵ ਜੀ ਦੀ ਅਨੋਖੀ ਸ਼ਹਾਦਤ- ਕੁਲਵੰਤ ਸਿੰਘ ਸਿੱਧੂ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਪੂਰੀ ਸ਼ਰਧਾ ਭਾਵਨਾ ਦੇ ਨਾਲ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ਼੍ਰੀ ਗੁਰੁ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਦੇ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਸੰਤ ਅਨੂਪ ਸਿੰਘ ਜੀ ਊਨਾ ਵਾਲਿਆਂ ਦੇ ਸਪੁੱਤਰ ਭਾਈ ਰਮਨਜੋਤ ਸਿੰਘ ਜੀ ਯੂ.ਐਸ.ਏ ਵਦੇ ਕੀਰਤਨੀ ਜੱਥੇ ਨੇ ਗੁਰੂ ਸਾਹਿਬਾਂ ਵੱਲੋਂ ਉਚਰੀ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਸ.ਕੁਲਵੰਤ ਸਿੰਘ ਸਿੱਧੂ ਐਮ.ਐਲ.ਏ ਅਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਨੇ ਸਾਂਝੇ ਰੂਪ ਵਿੱਚ ਕਿਹਾ ਕਿ ਸ਼੍ਰੀ ਗੁਰੁ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖ ਇਤਿਹਾਸ ਵਿੱਚ ਪਹਿਲੀ ਅਤੇ ਦੁਨੀਆਂ ਦੇ ਇਤਿਹਾਸ ਵਿਚ ਇਕ ਲਾਸਾਨੀ ਤੇ ਬੇਮਿਸਾਲ ਸ਼ਹਾਦਤ ਹੈ।ਜਿਸ ਦੇ ਨਾਲ ਸਿੱਖ ਇਤਿਹਾਸ ਵਿੱਚ ਸ਼ਹੀਦੀਆਂ ਦਾ ਇਕ ਨਵਾਂ ਅਧਿਆਇ ਆਰੰਭ ਹੋਇਆ।ਉਨ੍ਹਾਂ ਨੇ ਕਿਹਾ ਕਿ ਪੰਚਮ ਪਾਤਸ਼ਾਹ ਦਾ ਸਾਰਾ ਜੀਵਨ ਹੀ ਪਰਉਪਕਾਰ ਵਿਚ ਕਿਸੇ ਉਚੇ ਆਦਰਸ਼ ਲਈ ਬਤੀਤ ਹੋਇਆ।।ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜੀ ਸ਼੍ਰੀ ਗੁਰੂ ਅਰਜਨ ਦੇਵ ਜੀ ਵੱਲੋ ਬਖਸ਼ੇ ਭਗਤੀ ਦੇ ਸੰਕਲਪ ਤੋਂ ਸੇਧ ਲੈ ਕੇ ਬਾਣੀ ਤੇ ਬਾਣੇ ਦੀ ਧਾਰਨੀ ਬਣੇ । ਸਮਾਗਮ ਦੀ ਸਮਾਪਤੀ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ,ਸ.ਕੁਲਵੰਤ ਸਿੰਘ ਸਿੱਧੂ( ਐਮ.ਐਲ.ਏ) ,ਸ.ਸ਼ਰਨਪਾਲ ਸਿੰਘ ਮੱਕੜ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਸਾਂਝੇ ਰੂਪ ਵਿੱਚ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਓ ਬਖਸ਼ਿਸ ਕਰਕੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ।ਇਸ ਦੌਰਾਨ ਸ.ਭੁਪਿੰਦਰ ਸਿੰਘ ਨੇ ਕਿਹਾ ਕਿ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਹਫ਼ਤਾਵਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਣਾ ਦਾ ਸਰੋਤ ਬਣ ਚੁੱਕੀ ਹੈ। ਉਹਨਾਂ ਨੇ ਕਿਹਾ ਕਿ ਅਗਲੇ ਹਫ਼ਤਾਵਾਰੀ ਸਮਾਗਮ ਵਿੱਚ ਭਾਈ ਦਵਿੰਦਰ ਸਿੰਘ ਬਟਾਲਾ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕਰੇਗਾ । ਸਮਾਗਮ ਦੌਰਾਨ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮੱਕੜ,ਸ.ਕਰਨੈਲ ਸਿੰਘ ਬੇਦੀ, ਪ੍ਰਿਤਪਾਲਸਿੰਘ,ਸ..ਬਲਬੀਰ ਸਿੰਘ ਭਾਟੀਆ,ਸੁਰਿੰਦਰਪਾਲ ਸਿੰਘ ਭੁਟਿਆਨੀ, ਯੁਵਰਾਜ ਸਿੰਘ ਸਿੱਧੂ, ਕੰਵਲਜੀਤ ਸਿੰਘ ਖੁਰਾਣਾ,ਤਜਿੰਦਰ ਸਿੰਘ ਰਿੰਕੂ, ਚਰਨਪ੍ਰੀਤ ਸਿੰਘ ਲਾਬਾਂ,ਕਰਨਜੀਤ ਸਿੰਘ ਮੱਕੜ,ਤਰਲੋਚਨ ਸਿੰਘ ਸਾਂਬਰ,ਰਵਿੰਦਰ ਸਿੰਘ ਕੈਰੀ,ਆਗਿਆਪਾਲ ਸਿੰਘ ਚਾਵਲਾ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਸੁਰਿੰਦਰ ਸਿੰਘ ਸਚਦੇਵਾ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ,ਹਰਕੀਰਤ ਸਿੰਘ ਬਾਵਾ,ਜੁਗਿੰਦਰ ਸਿੰਘ, ਸਰਪੰਚ ਗੁਰਚਰਨ ਸਿੰਘ, ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ,ਕਰਨਦੀਪ ਸਿੰਘ, ਮਨਜੀਤ ਸਿੰਘ ਟੋਨੀ, ਬਲ ਫਤਹਿ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ
The unique martyrdom of Shri Guru Arjan Dev ji in the history of the world
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)