ਭਾਰਤੀ ਜਨਤਾ ਪਾਰਟੀ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਮਹਿਲਾ ਵੋਟਰਾਂ ਨਾਲ ਰਾਬਤਾ ਕਾਇਮ ਕਰਨ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਰੂ ਬ ਰੂ ਕਰਵਾਉਣ ਲਈ ਵਿਸ਼ੇਸ਼ ਯੋਜਨਾ ਬਣਾਈ ਗਈ ਹੈ। ਇਸ ਤਹਿਤ ਪਾਰਟੀ ਨੇ ਦੇਸ਼ ਦੀ ਹਰ ਲੋਕ ਸਭਾ ਸੀਟ -ਤੇ 200 ਔਰਤਾਂ ਨੂੰ -ਕਮਲ ਮਿੱਤਰ- ਬਣਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੇ ਅੱਜ ਮਹਿਲਾ ਮੋਰਚਾ ਦੀ ਰਾਸ਼ਟਰੀ ਪ੍ਰਧਾਨ ਵਨਾਤੀ ਸ਼੍ਰੀਨਿਵਾਸਨ ਦੀ ਮੌਜੂਦਗੀ -ਚ ਨਵੀਂ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਤੋਂ ਦੇਸ਼ ਭਰ -ਚ ਇਸ ਯੋਜਨਾ ਦੀ ਸ਼ੁਰੂਆਤ ਕੀਤੀ। ਇਸੇ ਲੜੀ ਤਹਿਤ ਲੁਧਿਆਣਾ ਵਿਖੇ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਮੀਨੂੰ ਸੇਠੀ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਪ੍ਰੋਗਰਾਮ ਦੌਰਾਨ ਉਪਰੋਕਤ ਕਮਲ ਮਿੱਤਰ ਯੋਜਨਾ ਦੀ ਸ਼ੁਰੂਆਤ ਕੀਤੀ ਗਈI ਇਸ ਮੌਕੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਭਾਜਪਾ ਲੁਧਿਆਣਾ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ, ਭਾਜਪਾ ਮਹਿਲਾ ਮੋਰਚਾ ਲੁਧਿਆਣਾ ਦੀ ਜਿਲਾ ਪ੍ਰਧਾਨ ਸ਼ੀਨੂ ਚੁੱਘ, ਭਾਜਪਾ ਮਹਿਲਾ ਮੋਰਚਾ ਦੀ ਸੂਬਾ ਮੀਤ ਪ੍ਰਧਾਨ ਕਿਰਨ ਸ਼ਰਮਾ, ਰਾਸ਼ੀ ਅਗਰਵਾਲ ਆਦਿ ਵੀ ਹਾਜ਼ਰ ਸਨ। ਉਨ੍ਹਾਂ ਇਸ ਮੁਹਿੰਮ ਦੀ ਸ਼ੁਰੂਆਤ ਲਈ ਮਹਿਲਾ ਮੋਰਚਾ ਦੀਆਂ ਵਰਕਰਾਂ ਨੂੰ ਤਹਿ ਦਿਲੋਂ ਵਧਾਈ ਦਿੱਤੀ। ਮੀਨੂੰ ਸੇਠੀ ਨੇ ਇਸ ਮੌਕੇ ਇਸ ਸਕੀਮ ਬਾਰੇ ਜਾਣਕਾਰੀ ਦਿੰਦਿਆਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਮਲ ਮਿੱਤਰ ਇੱਕ ਵਿਲੱਖਣ ਸਿਖਲਾਈ ਪ੍ਰੋਗਰਾਮ ਹੈ, ਜਿਸ ਰਾਹੀਂ ਭਾਜਪਾ ਆਪਣੀਆਂ ਮਹਿਲਾ ਆਗੂਆਂ ਅਤੇ ਵਰਕਰਾਂ ਨੂੰ ਨਰਿੰਦਰ ਮੋਦੀ ਸਰਕਾਰ ਵੱਲੋਂ ਚਲਾਈਆਂ ਗਈਆਂ ਸਕੀਮਾਂ ਬਾਰੇ ਸਿਖਲਾਈ ਦੇਵੇਗੀ। ਇਸ ਦੇ ਲਈ 15 ਮੁੱਖ ਯੋਜਨਾਵਾਂ ਜਿਵੇਂ ਉੱਜਵਲਾ ਯੋਜਨਾ, ਸੁਕੰਨਿਆ ਸਮਰਿਧੀ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ ਅਤੇ ਮਾਤ੍ਰਿਤਵ ਵੰਦਨਾ ਯੋਜਨਾ ਨਾਲ ਸਬੰਧਤ ਜਾਣਕਾਰੀ ਲੋਕਾਂ ਤੱਕ ਪਹੁੰਚਾਈ ਜਾਵੇਗੀ। ਇਸ ਦੇ ਲਈ ਭਾਜਪਾ ਮਹਿਲਾ ਮੋਰਚਾ ਨੇ ਗਿਆਨਵਾਨ ਔਰਤਾਂ ਦੀ ਇੱਕ ਟੀਮ ਤਿਆਰ ਕੀਤੀ ਹੈ, ਜਿਸ ਵਿੱਚ ਡਾਕਟਰ, ਪ੍ਰੋਫੈਸਰ, ਇੰਜੀਨੀਅਰ, ਵਕੀਲ, ਆਈਟੀ ਪ੍ਰੋਫੈਸ਼ਨਲ ਅਤੇ ਰਿਸਰਚ ਸਕਾਲਰ ਆਦਿ ਸ਼ਾਮਲ ਹਨ, ਜੋ ਔਰਤਾਂ ਨੂੰ ਸਿਖਲਾਈ ਦੇ ਕੇ ਤਿਆਰ ਕਰਨਗੇ। ਇਸ ਯੋਜਨਾ ਤਹਿਤ ਮਹਿਲਾ ਮੋਰਚਾ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਸਿਖਲਾਈ ਦੇ ਕੇ ਦੇਸ਼ ਭਰ ਵਿੱਚ ਇੱਕ ਲੱਖ ਤੋਂ ਵੱਧ ‘ਕਮਲ ਮਿੱਤਰ’ ਔਰਤਾਂ ਨੂੰ ਤਿਆਰ ਕਰਨ ਦਾ ਟੀਚਾ ਹੈ। ਇਸ ਮੌਕੇ ਮੋਰਚੇ ਦੇ ਅਹੁਦੇਦਾਰ ਅਤੇ ਵਰਕਰ ਵੀ ਹਾਜ਼ਰ ਸਨ।
Kamal Mitra Yojana launched in Punjab by BJP Mahila Morcha in Ludhiana.
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)