ਡੇਅਰੀ ਵਿਕਾਸ ਵਿਭਾਗ ਵਲੋਂ ਡੇਅਰੀ ਉਦਮ ਸਿਖਲਾਈ ਕੋਰਸ ਦੀ ਕਾਊਸਲਿੰਗ 19 ਨੂੰ - 4 ਹਫ਼ਤੇ ਦਾ ਕਰਵਾਇਆ ਜਾ ਰਿਹਾ ਹੈ ਇਹ ਕੋਰਸ - ਡਿਪਟੀ ਡਾਇਰੈਕਟਰ ਦਲਬੀਰ ਕੁਮਾਰ ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਮਾਨਯੋਗ ਕੈਬਨਿਟ ਮੰਤਰੀ ਸ.ਲਾਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਉਦਮ ਸਿਖਲਾਈ ਕੋਰਸ ਦਾ ਤੀਸਰਾ ਬੈਚ 03 ਅਕਤੂਬਰ, 2022 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜਿਲ੍ਹਾ ਲੁਧਿਆਣਾ ਦੇ ਸਿਖਿਆਰਥੀ ਡੇਅਰੀ ਸਿਖਲਾਈ ਕੇਂਦਰ ਬੀਜਾ, ਅਤੇ ਡੇਅਰੀ ਸਿਖਲਾਈ ਕੇਂਦਰ ਮੋਗਾ ਐਟ ਗਿੱਲ ਵਿਖੇ ਟ੍ਰੇਨਿੰਗ ਕਰ ਸਕਦੇ ਹਨ । ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਡੇਅਰੀ ਉਦਮ ਸਿਖਲਾਈ ਕੋਰਸ ਦੀ ਕਾਊਸਲਿੰਗ 19 ਅਤੇ 27 ਸਤੰਬਰ ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਲੁਧਿਆਣਾ ਐਟ ਬੀਜਾ ਵਿਖੇ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਭਾਗ ਲੈਣ ਵਾਲਾ ਸਿਖਿਆਰਥੀ ਪੇਂਡੂ ਖੇਤਰ ਦਾ ਵਸਨੀਕ ਹੋਵੇ ਅਤੇ ਘੱਟੋ-ਘੱਟ 10ਵੀਂ ਪਾਸ ਹੋਵੇ। ਉਨ੍ਹਾਂ ਕਿਹਾ ਕਿ ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇਂ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਇਜ ਫੋਟੋ ਲੈ ਕੇ ਦਫਤਰ ਵਿਖੇ ਸੰਪਰਕ ਕਰਨ। ਉਨ੍ਹਾ ਅੱਗੇ ਦੱਸਿਆ ਕਿ ਇਸ ਟ੍ਰੇਨਿੰਗ ਵਿਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਧ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਮਿਲਕਿੰਗ ਮਸ਼ੀਨ ਦੀ ਖ੍ਰੀਦ ਉਤੇ 50 ਫੀਸਦ ਸਬਸਿਡੀ ਵੀ ਉਪਲੱਬਧ ਹੈ। ਉਨ੍ਹਾਂ ਸਮੂਹ ਚਾਹਵਾਨ ਦੁੱਧ ਉਤਪਾਦਕਾਂ/ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣੇ ਆਪ ਨੂੰ ਇਸ ਸਿਖਲਾਈ ਪ੍ਰੋਗਰਾਮ ਵਿੱਚ ਦਾਖਲ ਕਰਵਾ ਕੇ ਵਿਭਾਗ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਦਾ ਵੱਧ ਤੋ ਵੱਧ ਲਾਭ ਉਠਾਉਣ । ਵਧੇਰੇ ਜਾਣਕਾਰੀ ਲਈ 81461-00543 ਉੱਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ ।
politics-crime-education-news-punjab
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)