Chairman-Sharan-Pal-Singh-Makkar-Held-An-Important-Meeting-Of-The-District-Administrative-Officials-Regarding-The-Preparation-Of-The-District-Development-Plan-

ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ ਨੇ ਡਿਸਟ੍ਰਿਕਟ ਡਿਵੈਲਪਮੈਂਟ ਪਲਾਨ ਤਿਆਰ ਕਰਨ ਸਬੰਧੀ ਜਿਲ੍ਹਾ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੀ ਅਹਿਮ ਮੀਟਿੰਗ ਲਈ

ਜਿਲ੍ਹਾ ਪ੍ਰਸ਼ਾਸ਼ਨਿਕ ਅਧਿਕਾਰੀਆਂ ਕੋਲੋਂ ਨਵੇਂ ਪ੍ਰਾਜੈਕਟਾਂ ਦੇ ਪ੍ਰਸਤਾਵ ਲਏ

Jun9,2023 | Narinder Kumar | Ludhiana

ਚੇਅਰਮੈਨ ਜਿਲ੍ਹਾ ਵਿੱਤ ਅਤੇ ਯੋਜਨਾ ਕਮੇਟੀ/ਜਿਲ੍ਹਾ ਪ੍ਰਧਾਨ ਲੁਧਿਆਣਾ ਸ਼ਰਨ ਪਾਲ ਸਿੰਘ ਮੱਕੜ ਨੇ ਜਿਲ੍ਹਾ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੀ ਸ਼ਹਿਰ ਦੇ ਵਿਕਾਸ ਕਾਰਜਾਂ ਬਾਰੇ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿੱਚ ਚੇਅਰਮੈਨ ਮੱਕੜ ਹੋਰਾਂ ਨੇ ਜਿਲ੍ਹਾ ਪ੍ਰਸ਼ਾਸ਼ਨਿਕ ਅਧਿਕਾਰੀਆਂ ਕੋਲੋਂ ਸਹਿਰ ਦੇ ਵਿਕਾਸ ਲਈ ਨਵੇਂ ਪ੍ਰਾਜੈਕਟਾਂ ਲਈ ਪ੍ਰਸਤਾਵ ਲਏ ਗਏ। ਇਸ ਮੌਕੇ ਤੇ ਅੰਕੜਾ ਵਿਭਾਗ ਵੱਲੋਂ ਡਿਪਟੀ ਈ ਐਸ ਏ ਮੈਡਮ ਪ੍ਰਵੀਨ ਕੁਮਾਰੀ ਅਤੇ ਆਮ ਆਦਮੀ ਪਾਰਟੀ ਵੱਲੋਂ ਟਰੇਡ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਰਾਜ ਕੁਮਾਰ ਅਗਰਵਾਲ ਵੀ ਮੌਜੂਦ ਸਨ। ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ ਨੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਜਿਲ੍ਹਾ ਲੁਧਿਆਣਾ ਵਿੱਚ ਚਲ ਰਹੇ ਅਤੇ ਹੋਣ ਵਾਲੇ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਦਾ ਖਾਸ ਧਿਆਨ ਰਖਿਆ ਜਾਵੇ ਅਤੇ ਜਿਲ੍ਹੇ ਦੇ ਵਿਕਾਸ ਲਈ ਵੱਡੇ ਪ੍ਰੋਜੈਕਟਾਂ ਦੇ ਪ੍ਰਸਤਾਵ ਦੇਣ ਲਈ ਕਿਹਾ। ਇਸ ਮੌਕੇ ਤੇ ਵੱਖ ਵੱਖ ਵਿਭਾਗਾਂ ਦੇ ਜਿੰਨਾ ਵਿੱਚ ਨਗਰ ਨਿਗਮ, ਸਿਵਲ ਸਰਜਨ, ਜਿਲ੍ਹਾ ਸਿੱਖਿਆ, ਜਿਲ੍ਹਾ ਸਮਾਜਿਕ ਨਿਆਂ/ਅਧਿਕਾਰਤਾ ਅਤੇ ਘੱਟ ਗਿਣਤੀ ਅਤੇ ਜਿਲ੍ਹਾ ਸਮਾਜਿਕ ਸੁਰੱਖਿਆ ਦੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।

Chairman-Sharan-Pal-Singh-Makkar-Held-An-Important-Meeting-Of-The-District-Administrative-Officials-Regarding-The-Preparation-Of-The-District-Development-Plan-



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB