punjab-politics-crime-educational-news

ਆਲ ਇੰਡੀਆ ਕਾਂਗਰਸ ਓਬੀਸੀ ਵਿਭਾਗ ਵੱਲੋਂ ਬਾਵਾ ਨੂੰ ਹਿਮਾਚਲ ਪ੍ਰਦੇਸ ਦਾ ਕੋਆਰਡੀਨੇਟਰ ਨਿਯੁਕਤ ਕੀਤਾ

Sep16,2022 | | ludhiana

ਆਲ ਇੰਡੀਆ ਕਾਂਗਰਸ ਓਬੀਸੀ ਵਿਭਾਗ ਵੱਲੋਂ ਬਾਵਾ ਨੂੰ ਹਿਮਾਚਲ ਪ੍ਰਦੇਸ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਕੈਪਟਨ ਅਜੈ ਯਾਦਵ ਨੇ ਬਾਵਾ ਨੂੰ ਨਿਯੁਕਤੀ ਪੱਤਰ ਸੌਂਪਿਆ ਆਲ ਇੰਡੀਆ ਕਾਂਗਰਸ ਓਬੀਸੀ ਵਿਭਾਗ ਦੇ ਚੇਅਰਮੈਨ ਕੈਪਟਨ ਅਜੈ ਯਾਦਵ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਤਿੰਨ ਵਾਰ ਚੇਅਰਮੈਨ ਰਹੇ ਅਤੇ ਅੱਤਵਾਦ ਪੀੜਤ ਜੱਥੇਬੰਦੀ ਦੇ ਪ੍ਰਧਾਨ ਕਿ੍ਰਸਨ ਕੁਮਾਰ ਬਾਵਾ ਨੂੰ ਹਿਮਾਚਲ ਪ੍ਰਦੇਸ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਇਸ ਮੌਕੇ ਕਾਂਗਰਸ ਪਾਰਟੀ ਦੇ ਕੌਮੀ ਖਜਾਨਚੀ ਤੇ ਸਾਬਕਾ ਮੰਤਰੀ ਪਵਨ ਬਾਂਸਲ, ਸਾਬਕਾ ਮੁੱਖ ਮੰਤਰੀ ਹਰਿਆਣਾ ਭੁਪਿੰਦਰ ਸਿੰਘ ਹੁੱਡਾ, ਸੀਨੀਅਰ ਕਾਂਗਰਸੀ ਆਗੂ ਜੇ.ਪੀ ਅਗਰਵਾਲ ਇੰਚਾਰਜ ਮੱਧ ਪ੍ਰਦੇਸ, ਉਮਰਾਂੳ ਸਿੰਘ ਛੀਨਾ ਅਤੇ ਰੇਸ਼ਮ ਸਿੰਘ ਸੱਗੂ ਨੇ ਸ੍ਰੀ ਬਾਵਾ ਨੂੰ ਵਧਾਈ ਦਿੰਦਿੰਆਂ ਸੁਭ ਕਾਮਨਾਵਾਂ ਭੇਂਟ ਕੀਤੀਆਂ। ਬਾਵਾ ਨੇ ਕਿਹਾ ਕਿ ਉਹ ਪਿਛਲੇ 45 ਸਾਲਾਂ ਤੋਂ ਕਾਂਗਰਸ ਪਾਰਟੀ ਵਿੱਚ ਹਨ ਅਤੇ ਉਹ ਸਮਝਦੇ ਹਨ ਕਿ ਰਾਜਨੀਤੀ ਸੇਵਾ ਹੈ ਨਾ ਕਿ ਵਪਾਰ। ਜਿਹੜੇ ਲੋਕ ਸਿਆਸਤ ਦੀ ਆੜ ਵਿੱਚ ਕਾਰੋਬਾਰ ਕਰਨ ਆਏ ਹਨ, ਉਨਾਂ ਨੂੰ ਬਾਹਰ ਦਾ ਰਸਤਾ ਦਿਖਾਉਣ ਦੀ ਲੋੜ ਹੈ। ਉਨਾਂ ਸ੍ਰੀਮਤੀ ਸੋਨੀਆ ਗਾਂਧੀ, ਰਾਹੁਲ ਗਾਂਧੀ, ਪਿ੍ਰਅੰਕਾ ਗਾਂਧੀ ਅਤੇ ਕੈਪਟਨ ਅਜੈ ਯਾਦਵ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਸਾਰੇ ਧਰਮਾਂ, ਰੀਤੀ-ਰਿਵਾਜਾਂ, ਭਾਸ਼ਾਵਾਂ ਅਤੇ ਜਾਤਾਂ ਦਾ ਸਤਿਕਾਰ ਕਰਦੀ ਹੈ। ਅਨੇਕਤਾ ਵਿੱਚ ਏਕਤਾ ਹੀ ਭਾਰਤ ਦੀ ਪਛਾਣ ਹੈ। ਉਨਾਂ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਵੱਲੋਂ ਸੁਰੂ ਕੀਤੀ ਗਈ ਭਾਰਤ ਜੋੜੋ ਯਾਤਰਾ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜਬੂਤ ਕਰ ਰਹੀ ਹੈ। ਬਾਵਾ ਨੇ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਵੱਲੋਂ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਵਰਕਰਾਂ ਅਤੇ ਸਮਾਜ ਦੇ ਹਰ ਵਰਗ ਨੂੰ ਦਿੱਤਾ ਜਾ ਰਿਹਾ ਸਨਮਾਨ ਸ੍ਰੀ ਰਾਹੁਲ ਗਾਂਧੀ ਦੀ ਦੇਸ਼ ਅਤੇ ਦੇਸ਼ ਵਾਸੀਆਂ ਪ੍ਰਤੀ ਸੱਚੀ ਭਾਵਨਾ ਨੂੰ ਦਰਸਾਉਂਦਾ ਹੈ।

punjab-politics-crime-educational-news



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB