punjab-politics-crime-educational-news

ਡਾ ਏ.ਵੀ.ਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਟੀਮ ਜਿੱਤਿਆ ਅੰਡਰ-17 ਜ਼ੋਨਲ ਕ੍ਰਿਕਟ ਟੂਰਨਾਮੈਂਟ

Sep20,2022 | MEENU GALHOTRA | ludhiana

ਡਾ ਏ.ਵੀ.ਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਟੀਮ ਜਿੱਤਿਆ ਅੰਡਰ-17 ਜ਼ੋਨਲ ਕ੍ਰਿਕਟ ਟੂਰਨਾਮੈਂਟ ਫਾਈਨਲ ਮੈਚ ਵਿੱਚ ਇੰਡੀਅਨ ਪਬਲਿਕ ਸਕੂਲ ਦੀ ਟੀਮ ਨੂੰ 5 ਦੌੜਾਂ ਨਾਲ ਹਰਾਇਆ ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਈਸਾ ਨਗਰੀ ਪੁਲੀ ਦੀ ਟੀਮ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨੂੰ ਦੁਹਰਾਉਂਦੇ ਹੋਏ, ਅੰਡਰ-17 ਜ਼ੋਨਲ ਕ੍ਰਿਕਟ ਟੂਰਨਾਮੈਂਟ ਦੇ ਫਾਈਨਲ ਮੈਚ ਵਿੱਚ ਇੰਡੀਅਨ ਪਬਲਿਕ ਸਕੂਲ (ਆਈ.ਪੀ.ਐਸ.) ਨੂੰ 5 ਦੌੜਾਂ ਨਾਲ ਹਰਾ ਕੇ ਟਰਾਫੀ ਜਿੱਤੀ ਹੈ। ਟੂਰਨਾਮੈਂਟ ਦਾ ਫਾਈਨਲ ਮੈਚ ਜੀਆਰਡੀ ਅਕੈਡਮੀ ਲੁਧਿਆਣਾ ਵਿਖੇ ਖੇਡਿਆ ਗਿਆ ਸੀ। ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਟੀਮ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕਰਦੇ ਹੋਏ, ਨਿਰਧਾਰਤ 20 ਓਵਰਾਂ ਵਿੱਚ 92 ਦੌੜਾਂ ਬਣਾਈਆਂ ਅਤੇ ਆਈਪੀਐਸ ਟੀਮ ਨੂੰ 93 ਦੌੜਾਂ ਦਾ ਟੀਚਾ ਦਿੱਤਾ। ਜਵਾਬ ਵਿੱਚ ਆਈਪੀਐਸ ਦੀ ਟੀਮ 20 ਓਵਰਾਂ ਵਿੱਚ 87 ਦੌੜਾਂ ਬਣਾ ਕੇ ਆਲ ਆਊਟ ਹੋ ਗਈ ਅਤੇ ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਟੀਮ ਨੇ ਫਾਈਨਲ ਮੈਚ 5 ਦੌੜਾਂ ਨਾਲ ਜਿੱਤ ਕੇ ਅੰਡਰ-17 ਕ੍ਰਿਕਟ ਟੂਰਨਾਮੈਂਟ ਆਪਣੇ ਨਾਮ ਕਰ ਲਿਆ। ਇਸ ਸ਼ਾਨਦਾਰ ਜਿੱਤ ਲਈ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਏ.ਵੀ.ਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਡਾਇਰੈਕਟਰ ਰਾਜੀਵ ਕੁਮਾਰ ਲਵਲੀ ਨੇ ਕਿਹਾ ਕਿ ਸਕੂਲ ਪੱਧਰ -ਤੇ ਖੇਡਾਂ ਬੱਚਿਆਂ ਦੇ ਹੁਨਰ ਨੂੰ ਨਿਖਾਰਦੀਆਂ ਹਨ ਅਤੇ ਸਰਕਾਰ ਨੂੰ ਇਸ ਕੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਦੋਵਾਂ ਟੀਮਾਂ ਦੇ ਖਿਡਾਰੀਆਂ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਟੀਮ ਦੇ ਕੋਚ ਜਸਵਿੰਦਰ ਜੱਸੀ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਲਈ ਬਹੁਤ ਜ਼ਰੂਰੀ ਹਨ, ਜੋ ਹੁਨਰ ਦੇ ਵਿਕਾਸ ਦੇ ਨਾਲ-ਨਾਲ ਫਿਟਨੈੱਸ ਦੇ ਵਿਕਾਸ ਵੀ ਅਹਿਮ ਯੋਗਦਾਨ ਪਾਉਂਦੀਆਂ ਹਨ।

punjab-politics-crime-educational-news


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB