Police-Commissionerate-Ludhiana

ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ

ਵਿਆਹ ਸ਼ਾਦੀਆਂ/ਖੁਸ਼ੀ ਸਮਾਗਮਾਂ ਦੌਰਾਨ ਸੜ੍ਹਕਾਂ -ਤੇ ਪਟਾਕੇ ਚਲਾਉਣ ਦੀ ਵੀ ਪਾਬੰਦੀ

ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ -ਤੇ ਮਨਾਹੀ

Jun13,2023 | Narinder Kumar | Ludhiana

ਡਿਪਟੀ ਕਮਿਸ਼ਨਰ ਪੁਲਿਸ, ਸਥਾਨਕ, ਲੁਧਿਆਣਾ ਰੁਪਿੰਦਰ ਸਿੰਘ, ਪੀ.ਪੀ.ਐਸ. ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਏ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਪੁਲਿਸ ਦੇ ਧਿਆਨ ਵਿੱਚ ਆਇਆ ਹੈ ਕਿ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਅੰਦਰ ਆਮ ਜਨਤਾ ਵੱਲੋਂ ਆਪਣੇ ਨਿੱਜੀ ਹੱਕਾਂ ਲਈ ਸਰਕਾਰ ਦੇ ਵਿਰੋਧ ਵਿੱਚ ਰੋਸ ਮੁਜ਼ਾਹਰੇ, ਧਰਨੇ, ਰੈਲੀਆਂ ਆਦਿ ਕੀਤੀਆਂ ਜਾਂਦੀਆਂ ਹਨ। ਅਜਿਹੇ ਰੋਸ ਮੁਜਾਹਰੇ, ਧਰਨੇ, ਰੈਲੀਆਂ ਆਦਿ ਵਿੱਚ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਮੌਕੇ ਦਾ ਫਾਇਦਾ ਚੁੱਕ ਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ। ਇਸ ਲਈ ਪਬਲਿਕ ਹਿੱਤ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ, ਰੋਸ ਮੁਜਾਹਰੇ, ਧਰਨੇ, ਜਲੂਸ ਵਗੈਰਾ -ਤੇ ਪੂਰਨ ਤੌਰ -ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਜਾਣ ਦੀ ਜ਼ਰੂਰਤ ਹੈ। ਸਿਵਲ ਰਿੱਟ ਪਟੀਸ਼ਨ ਨੰਬਰ 28061 ਆਫ 2017 ਵਿੱਚ ਮਾਨਯੋਗ ਅਦਾਲਤ ਵੱਲੋਂ ਜਾਰੀ ਹੁਕਮਾਂ ਅਨੁਸਾਰ ਰੋਸ ਮੁਜ਼ਾਹਰੇ/ਰੈਲੀਆਂ/ਧਰਨੇੇ/ਜਲੂਸ ਆਦਿ ਲਈ ਸੈਕਟਰ 39-ਏ, ਪੁੱਡਾ ਗਰਾਊਂਡ, ਸਾਹਮਣੇ ਵਰਧਮਾਨ ਮਿੱਲ, ਚੰਡੀਗੜ੍ਹ ਰੋਡ, ਲੁਧਿਆਣਾ ਵਿਖੇ ਮੁਕੱਰਰ ਕੀਤੀ ਗਈ ਹੈ। ਪਰ ਇਸ ਜਗ੍ਹਾ -ਤੇ ਵੀ ਜਲਨਸ਼ੀਲ ਪਦਾਰਥ, ਅਸਲਾ ਅਤੇ ਮਾਰੂ ਹਥਿਆਰ ਆਦਿ ਲੈਕੇ ਚੱਲਣ -ਤੇ ਪੂਰਨ ਤੌਰ -ਤੇ ਮਨਾਹੀ ਕੀਤੀ ਜਾਂਦੀ ਹੈ। ਉਨ੍ਹਾਂ ਪਬਲਿਕ ਹਿੱਤ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਆ ਵਿੱਚ ਪੰਜ ਜਾਂ ਪੰਜ ਤੋਂ ਵੱਧ ਬੰਦੇ ਇਕੱਤਰ ਹੋਣ, ਧਰਨੇ/ਜਲੂਸ/ਰੈਲੀਆਂ ਵਿੱਚ ਜਲਨਸ਼ੀਲ ਪਦਾਰਥ, ਅਸਲਾ ਅਤੇ ਮਾਰੂ ਹਥਿਆਰ ਆਦਿ ਲੈ ਕੇ ਚੱਲਣ ਅਤੇ ਉਪਰੋਕਤ ਮੁਕੱਰਰ ਕੀਤੀ ਗਈ ਜਗ੍ਹਾ ਤੋਂ ਇਲਾਵਾ ਬਿਨ੍ਹਾਂ ਮੰਨਜੂਰੀ ਰੋਸ ਮੁਜਾਹਰੇ/ਧਰਨੇ/ਜਲੂਸ/ਰੈਲੀਆਂ ਆਦਿ ਕਰਨ -ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਕਮਿਸ਼ਨਰੇਟ ਪੁਲਿਸ ਲੁਧਿਆਣਾ ਦੀਆ ਵੱਖ-ਵੱਖ ਸੜ੍ਹਕਾਂ -ਤੇ ਜੋ ਮੈਰਿਜ ਪੈਲੇਸ ਸਥਿਤ ਹਨ ਉਨ੍ਹਾਂ ਵਿੱਚ ਆਮ ਜਨਤਾ ਵੱਲੋ ਵਿਆਹ ਸ਼ਾਦੀਆ ਅਤੇ ਹੋਰ ਖੁਸ਼ੀ ਦੇ ਸਮਾਗਮਾਂ ਮੌਕੇ ਸੜਕਾਂ -ਤੇ ਸ਼ਰੇਆਮ ਪਟਾਕੇ ਆਦਿ ਚਲਾਏ ਜਾਦੇ ਹਨ, ਬੈਡ ਵਾਜੇ ਵਜਾ ਕੇ ਨੱਚਦੇ ਹਨ, ਪਾਲਕੀ, ਹਾਥੀ, ਘੋੜੇ ਜਿਨ੍ਹਾਂ ੋਤੇ ਵਿਆਹ ਵਾਲਾ ਮੁੰਡਾ ਬੈਠਾ ਹੁੰਦਾ ਹੈ, ਸੜ੍ਹਕ ਦੇ ਵਿਚਕਾਰ ਹੁੰਦੇ ਹਨ ਅਤੇ ਮੈਰਿਜ ਪੈਲੇਸ ਵਿਖੇ ਗੱਡੀਆ ਦੀ ਪਾਰਕਿੰਗ ਸੜ੍ਹਕ ੋਤੇ ਹੀ ਕਰ ਦਿੱਤੀ ਜਾਂਦੀ ਹੈ। ਜਿਸ ਨਾਲ ਸੜਕ ਦਾ ਕਾਫੀ ਹਿੱਸਾ ਰੁੱਕ ਜਾਂਦਾ ਹੈ ਅਤੇ ਆਮ ਆਵਾਜਾਈ ਵਿਚ ਵਿਘਨ ਪੈਦਾ ਹੈ, ਜਿਆਦਾ ਆਵਾਜਾਈ ਹੋਣ ਕਾਰਨ ਟਰੈਫਿਕ ਜਾਮ ਹੋ ਜਾਂਦਾ ਹੈ। ਜਿਸ ਨਾਲ ਆਮ ਜਨਤਾ ਨੂੰ ਕਾਫੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਦਾ ਹੈ। ਇਸ ਲਈ ਆਮ ਲੋਕਾਂ ਦੀ ਸੁਰੱਖਿਆ, ਸਹੂਲੀਅਤ ਅਤੇ ਸੁੱਖ ਨੂੰ ਮੁੱਖ ਰਖਦੇ ਹੋਏ ਇਸ ਪ੍ਰੀਕ੍ਰਿਆ ਨੂੰ ਰੋਕਣ ਲਈ ਵਿਸੇਸ ਉਪਰਾਲੇ ਕਰਨ ਦੀ ਜਰੂਰਤ ਹੈ। ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਵਿੱਚ ਆਮ ਜਨਤਾ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਵਿਆਹ ਸ਼ਾਦੀਆਂ ਅਤੇ ਖੁਸ਼ੀ ਦੇ ਸਮਾਗਮਾਂ ਦੌਰਾਨ ਸ਼ਰੇਆਮ ਸੜ੍ਹਕ ੋਤੇ ਪਟਾਕੇ ਚਲਾਉਣ ਅਤੇ ਕੋਈ ਵੀ ਗੈਰ ਕਾਨੂੰਨੀ ਕਾਰਵਾਈ, ਜਿਸ ਨਾਲ ਸੜ੍ਹਕ ੋਤੇ ਆਵਾਜਾਈ ਵਿੱਚ ਵਿਘਨ ਪੈਂਦਾ ਹੋਵੇ ਅਤੇ ਆਮ ਜਨਤਾ ਨੂੰ ਮੁਸ਼ਕਿਲ ਪੇਸ਼ ਆਉਂਦੀ ਹੋਵੇ ੋਤੇ ਪਾਬੰਦੀ ਲਗਾਈ ਜਾਂਦੀ ਹੈ। ਡਿਪਟੀ ਕਮਿਸ਼ਨਰ ਪੁਲਿਸ ਦੇ ਧਿਆਨ ਵਿੱਚ ਆਇਆ ਹੈ ਕਿ ਲੁਧਿਆਣਾ ਸ਼ਹਿਰ ਵਿੱਚ ਵੱਡੀ ਮਾਤਰਾ ਵਿੱਚ ਲੋਕ ਬਾਹਰਲੇ ਸੂਬਿਆਂ, ਜ਼ਿਲ੍ਹਿਆਂ ਆਦਿ ਤੋਂ ਆ ਕੇ ਲੁਧਿਆਣਾ ਸ਼ਹਿ ਵਿੱਚ ਵੱਖ-ਵੱਖ ਉਦਯੋਗਿਕ ਇਕਾਈਆਂ, ਵਿੱਤੀ ਅਦਾਰਿਆਂ ਆਦਿ ਕੰਮ ਕਰਦੇ ਹਨ ਅਤੇ ਕੁਝ ਲੋਕ ਘਰੇਲੂ ਕੰਮ ਕਾਜ ਵਿੱਚ ਵੀ ਹੱਥ ਵਟਾਉਂਦੇ ਹਨ। ਅਜਿਹੇ ਲੋਕਾਂ ਵਿੱਚੋਂ ਕੁਝ ਲੋਕ ਜਾਣਕਾਰੀ ਹਾਸਲ ਕਰਕੇ ਅਤੇ ਮੌਕੇ ਦਾ ਫਾਇਦਾ ਚੁੱਕ ਕੇ ਲੁੱਟ ਮਾਰ ਕਰ ਲੈਂਦੇ ਹਨ ਅਤੇ ਇਨ੍ਹਾਂ ਅਨਸਰਾਂ ਦੇ ਹੱਥੋਂ ਜਾਨ-ਮਾਲ ਦਾ ਖ਼ਤਰਾ ਬਣਿਆ ਰਹਿੰਦਾ ਹੈ, ਜਿਸ ਨਾਲ ਡਰ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਹੁੰਦਾ ਹੋ ਜਾਂਦਾ ਹੈ। ਇਸ ਲਈ ਘਰ, ਸਕੂਲ, ਕਾਲਜ਼, ਵਿੱਤੀ ਅਦਾਰੇ, ਪ੍ਰਾਇਵੇਟ ਸੰਸਥਾਵਾਂ, ਉਦਯੋਗਿਕ ਇਕਾਈਆਂ ਆਦਿ ਵਿੱਚ ਰੱਖੇ ਗਏ ਵਰਕਰਾਂ, ਨੌਕਰਾਂ, ਡਰਾਈਵਰਾਂ, ਚੌਂਕੀਦਾਰਾਂ, ਮਾਲੀ ਆਦਿ ਅਤੇ ਮਕਾਨ ਕਿਰਾਏ -ਤੇ ਲੈ ਕੇ ਰਹਿਣ ਵਾਲ ਲੋਕਾਂ ਬਾਰੇ ਜਾਂ ਕੋਈ ਜਾਣਕਾਰ ਵਿਅਕਤੀ ਉਨ੍ਹਾਂ ਪਾਸ ਆ ਕੇ ਠਹਿਰਦਾ ਹੈ, ਸਬੰਧੀ ਜਾਣਕਾਰੀ ਹਾਸਲ ਕਰਨੀ ਪਬਲਿਕ ਹਿੱਤ ਵਿੱਚ ਜ਼ਰੂਰੀ ਹੈ ਤਾਂ ਜੋ ਉਨ੍ਹਾਂ ਦੇ ਪਿਛੋਕੜ ਬਾਰੇ ਜਾਣਿਆ ਜਾ ਸਕੇ। ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਵਿੱਚ ਆਮ ਜਨਤਾ ਦੀ ਜਾਨ ਮਾਲ ਦੀ ਰਾਖੀ ਨੂੰ ਮੁੱਖ ਰੱਖਦੇ ਹੋਏ ਆਮ ਲੋਕਾਂ ਵਲੋਂ ਆਪਣੇ ਘਰਾਂ, ਸਕੂਲਾਂ, ਕਾਲਜ਼ਾਂ, ਵਿੱਤੀ ਅਦਾਰੇ, ਪ੍ਰਾਇਵੇਟ ਸੰਸਥਾਵਾਂ ਅਤੇ ਉਦਯੋਗਿਕ ਇਕਾਈਆਂ ਵਿੱਚ ਰੱਖੇ ਗਏ ਵਰਕਰਾਂ, ਨੌਕਰਾਂ, ਡਰਾਈਵਰ, ਕੰਡਕਟਰ, ਚੌਕੀਦਾਰ, ਮਾਲੀ ਆਦਿ  ਅਮੇ ਮਕਾਨ ਕਿਰਾਏ -ਤੇ ਲੈ ਕੇ ਰਹਿਣ ਵਾਲੇ ਕਿਰਾਏਦਾਰਾਂ ਬਾਰੇ ਜੋ ਕਿਸੇ ਵੀ ਤਰ੍ਹਾਂ ਨਾਲ ਉਨ੍ਹਾਂ ਪਾਸ ਨੌਕਰੀ ਕਰਦੇ ਹਨ ਜਾਂ ਕੋਈ ਜਾਣਕਾਰ ਵਿਅਕਤੀ ਉਨ੍ਹਾਂ ਪਾਸ ਆ ਕੇ ਠਹਿਰਦਾ ਹੈ ਤਾਂ ਉਸ ਸਬੰਧੀ ਪੂਰਾ ਵੇਰਵਾ ਸਮੇਤ ਫੋਟੋ ਇਲਾਕੇ ਦੇ ਸਬੰਧਤ ਥਾਣੇ/ਪੁਲਿਸ ਚੌਂਕੀ ਵਿੱਚ ਜਾਂ ਆਨਲਾਈਨ ਸਾਂਝ ਪੋਰਟਲ https://ppsaanjh.in -ਤੇ ਤੁਰੰਤ ਜਾਣਕਾਰੀ ਦਰਜ਼ ਕਰਵਾਈ ਜਾਵੇ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ 2 ਮਹੀਨੇ ਤੱਕ ਲਾਗੂ ਰਹਿਣਗੇ।

Police-Commissionerate-Ludhiana



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB