ਗੁਰੂ ਸਾਹਿਬਾਂ ਵੱਲੋ ਬਖਸ਼ੇ ਸੇਵਾ ਦੇ ਸਕੰਲਪ ਨਾਲ ਸੰਗਤਾਂ ਵੱਧ ਤੋ ਵੱਧ ਜੁੜਨ-ਗਿਆਨੀ ਸੁਲਤਾਨ ਸਿੰਘ ਸਿੱਖ ਗੁਰੂ ਸਾਹਿਬਾਨ ਵੱਲੋਂ ਬਖਸ਼ੇ ਸੇਵਾ ਦੇ ਸਕੰਲਪ ਦੇ ਨਾਲ ਸੰਗਤਾਂ ਨੂੰ ਵੱਧ ਤੋਂ ਵੱਧ ਜੋੜਨ ਅਤੇ ਆਪਣੀ ਉਸਾਰੂ ਸੋਚ ਨੂੰ ਮੁਨੱਖੀ ਸੇਵਾ ਕਾਰਜਾਂ ਵਿੱਚ ਲਗਾਉਣ ਵਾਲੀਆਂ ਸੇਵਾ ਸੁਸਾਇਟੀਆਂ ਤੇ ਵਿਅਕਤੀ ਕੌਮ ਤੇ ਸਮਾਜ ਦੇ ਲਈ ਇੱਕ ਚਾਨਣ ਮੁਨਾਰਾ ਹੁੰਦੇ ਹਨ।ਇਨ੍ਹਾਂ ਸ਼ਥਦਾਂ ਦਾ ਪ੍ਰਗਟਵਾ ਬੀਤੀ ਸ਼ਾਮ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੀ ਨੇ ਸ.ਹਰਪਾਲ ਸਿੰਘ ਖਾਲਸਾ ਫਰਨੀਚਰ ਵਾਲਿਆਂ ਦੇ ਗ੍ਰਹਿ ਵਿਖੇ ਇੱਕਤਰ ਹੋਈਆਂ ਪ੍ਰਮੁੱਖ ਸ਼ਖਸ਼ੀਅਤ ਤੇ ਖਾਲਸਾ ਪ੍ਰੀਵਾਰ ਦੇ ਮੈਬਰਾਂ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ।ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਨਾਲ ਹੋਈ ਤਬਾਹੀ ਸਮੇਂ ਗੁਰੂ ਸਾਹਿਬਾਂ ਵੱਲੋ ਬਖਸ਼ੀ ਸੇਵਾ ਭਾਵਨਾ ਵਾਲੀ ਸੋਚ ਤੇ ਪਹਿਰਾ ਦੇ ਕੇ ਨਿਸ਼ਕਾਮ ਰੂਪ ਵਿੱਚ ਹੜ੍ਹ ਪੀੜਤਾਂ ਲਈ ਲੰਗਰ ਤਿਆਰ ਕਰਨ ਤੇ ਲੋੜਵੰਦ ਲੋਕਾਂ ਨੂੰ ਰਸਦ,ਦਵਾਈਆਂ ਆਦਿ ਵੰਡਣ ਦੀ ਸੇਵਾ ਕਰਨ ਵਾਲੀਆਂ ਸਮੂਹ ਸੁਸਾਇਟੀਆਂ ਅਤੇ ਵਿਅਕਤੀ ਕੌਮ ਤੇ ਸਮਾਜ ਲਈ ਪ੍ਰੇਣਾ ਦਾ ਸਰੋਤ ਹਨ। ਇਸ ਮੌਕੇ ਉਨ੍ਹਾਂ ਨੇ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਸ.ਹਰਪਾਲ ਸਿੰਘ ਖਾਲਸਾ ਤੇ ਉਨ੍ਹਾਂ ਦੇ ਪ੍ਰਵਾਰਿਕ ਮੈਬਰਾਂ ਦੀ ਸ਼ਲਾਘਾ ਕਰਦਿਆਂ ਹੋਇਆ ਕਿਹਾ ਕਿ ਉਨ੍ਹਾਂ ਵੱਲੋਂ ਗੁਰਬਾਣੀ ਦੇ ਪ੍ਰਚਾਰ ਤੇ ਪ੍ਰਸਾਰ ਦੇ ਨਾਲ ਨਾਲ ਕੀਤੀਆਂ ਜਾ ਰਹੀਆਂ ਮਨੁੱਖੀ ਭਲਾਈ ਦੀਆਂ ਸੇਵਾਵਾਂ ਕਾਬਲੇ ਤਾਰੀਫ਼ ਹਨ।ਇਸ ਤੋਂ ਪਹਿਲਾਂ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੀ ਦਾ ਖਾਲਸਾ ਫਰਨੀਚਰ ਵਾਲਿਆਂ ਦੇ ਗ੍ਰਹਿ ਵਿਖੇ ਪੁੱਜਣ ਤੇ ਖਾਲਸਾ ਪ੍ਰੀਵਾਰ ਦੇ ਸਮੂਹ ਮੈਬਰਾਂ ਵੱਲੋ ਨਿੱਘਾ ਸਵਾਗਤ ਕੀਤਾ ਗਿਆ ਉਪਰੰਤ ਸ.ਹਰਪਾਲ ਸਿੰਘ ਖਾਲਸਾ ਤੇ ਉਨ੍ਹਾਂ ਦੇ ਸਾਥੀਆਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੱਥੇਦਾਰ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਨੂੰ ਸਨਮਾਨ ਚਿੰਨ੍ਹ ਤੇ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸ.ਜਗਜੀਤ ਸਿੰਘ,ਗੁਰਸ਼ਰਨ ਸਿੰਘ,ਸਰਬਜੀਤ ਸਿੰਘ ਛਾਪਾ,ਹਰਜੋਤ ਸਿੰਘ ਹੈਰੀ, ਕੁਲਦੀਪ ਸਿੰਘ ਪਟਵਾਰੀ ਅਤੇ ਖਾਲਸਾ ਪ੍ਰੀਵਾਰ ਦੇ ਮੈਬਰ ਹਾਜ਼ਰ ਸਨ।
Jathedar-Giani-Sultan-Singh-Ji-Of-Takht-Sri-Kesgarh-Sahib-Was-Honored
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)