ਪ੍ਰਮੁੱਖ ਸ਼ਖਸ਼ੀਅਤਾਂ ਨੇ ਪੰਥ ਦੇ ਮਹਾਨ ਕੀਰਤਨੀਏ ਭਾਈ ਜੋਗਿੰਦਰ ਸਿੰ" />

Kirtan-Event-Organized-By-Nishkam-Naam-Simran-Seva-Society-Dedicated-To-The-Good-Of-All

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ  ਵੱਲੋਂ ਸਰਬੱਤ ਦੇ ਭਲੇ ਨੂੰ ਸਮਰਪਿਤ ਕਰਵਾਇਆ ਗਿਆ ਕੀਰਤਨ ਸਮਾਗਮ

Aug20,2023 | Muneesh Targotra | Ludhiana

ਭਾਈ ਜੋਗਿੰਦਰ ਸਿੰਘ ਰਿਆੜ ਨੇ ਗੁਰਬਾਣੀ ਦਾ ਆਨੰਦਮਈ ਕੀਰਤਨ ਕਰਕੇ ਸੰਗਤਾਂ ਨੂੰ ਕੀਤਾ ਨਿਹਾਲ
ਪ੍ਰਮੁੱਖ ਸ਼ਖਸ਼ੀਅਤਾਂ ਨੇ ਪੰਥ ਦੇ ਮਹਾਨ ਕੀਰਤਨੀਏ ਭਾਈ ਜੋਗਿੰਦਰ ਸਿੰਘ ਰਿਆੜ ਨੂੰ ਕੀਤਾ ਸਨਮਾਨਿਤ
ਸਿੱਖ ਗੁਰੂ ਸਾਹਿਬਾਨ ਵੱਲੋਂ ਬਖਸ਼ੇ ਸੇਵਾ ਦੇ ਸਕੰਲਪ ਦੇ ਨਾਲ ਸੰਗਤਾਂ ਨੂੰ ਵੱਧ ਤੋਂ ਵੱਧ ਜੋੜਨ ਅਤੇ ਆਪਣੀ ਉਸਾਰੂ ਸੋਚ ਨੂੰ ਮੁਨੱਖੀ ਸੇਵਾ ਕਾਰਜਾਂ ਵਿੱਚ ਲਗਾਉਣ ਵਾਲੇ ਵਿਅਕਤੀ ਕੌਮ ਤੇ ਸਮਾਜ ਦੇ ਲਈ ਇੱਕ ਚਾਨਣ ਮੁਨਾਰਾ ਹੁੰਦੇ ਹਨ।ਇਨ੍ਹਾਂ ਸ਼ਥਦਾਂ ਦਾ ਪ੍ਰਗਟਵਾ ਸ.ਹਰਚਰਨ ਸਿੰਘ ਗੋਹਲਵੜੀਆ ਸਾਬਕਾ ਮੇਅਰ ਲੁਧਿਆਣਾ ਤੇ ਸ.ਗੁਰਮੀਤ ਸਿੰਘ ਕੁਲਾਰ ਸੀਨੀਅਰ ਅਕਾਲੀ ਆਗੂ ਅਤੇ ਪ੍ਰਧਾਨ ਫੀਕੋ ਨੇ ਸਾਂਝੇ ਤੌਰ ਤੇ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਨੂੰ ਸਮਰਪਿਤ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋ ਆਯੋਜਿਤ ਕੀਤੇ ਗਏ ਹਫਤਾਵਾਰੀ ਕੀਰਤਨ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਨੇ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਕਿਹਾ ਕਿ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ(ਰਜ਼ਿ) ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੇ ਮੈਬਰਾਂ ਵੱਲੋ ਪਿਛਲੇ ਲੰਮੇ ਸਮੇਂ ਤੋ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੇ ਨਾਲ -ਨਾਲ ਸੇਵਾ ਦੇ ਸਕੰਲਪ ਨਾਲ ਜੋੜਨ ਲਈ ਕੀਤੇ ਜਾ ਰਹੇ ਕਾਰਜ,ਖਾਸ ਕਰਕੇ ਉਨ੍ਹਾਂ ਵੱਲੋ ਮੌਜੂਦਾ ਸਮੇਂ ਅੰਦਰ ਪੰਜਾਬ ਵਿੱਚ ਆਏ ਹੜ੍ਹਾਂ ਦੌਰਾਨ ਭੁੱਖਮਰੀ ਦਾ ਸ਼ਿਕਾਰ ਹੋ ਰਹੇ ਲੋਕਾਂ ਨੂੰ ਲੰਗਰ ਪਹੁੰਚਾਉਣ ਅਤੇ ਚੱਲ ਰਹੇ ਰਾਹਤ ਕਾਰਜਾਂ ਵਿੱਚ ਆਪਣੀ ਸੇਵਾ ਦਾ ਨਿੱਘਾ ਯੋਗਦਾਨ ਪਾਉਣਾ ਇੱਕ ਮਿਸਾਲੀ ਕਾਰਜ ਹੈ। ਜਿਸ ਤੋ ਸਮੁੱਚੇ ਸਮਾਜ ਨੂੰ ਸੇਧ ਲੈਣੀ ਚਾਹੀਦੀ ਹੈ।ਉਨ੍ਹਾਂ ਨੇ ਕਿਹਾ ਕਿ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਹੜ੍ਹ ਪੀੜਤ ਪ੍ਰੀਵਾਰਾਂ ਦੀ ਚੜਦੀਕਲਾਂ ਲਈ ਆਯੋਜਿਤ ਕੀਤਾ ਗਿਆ ਉਕਤ ਸਰਬੱਤ ਦਾ ਭਲਾ ਕੀਰਤਨ ਸਮਾਗਮ ਇੱਕ ਉਪਦੇਸ਼ਕ ਸਮਾਗਮ ਹੈ।ਜੋ ਸਾਨੂੰ ਮਨੁੱਖੀ ਸੇਵਾ ਕਾਰਜਾਂ ਨਾਲ ਜੋੜਨ ਦੀ ਸੇਧ ਦਿੰਦਾ ਹੈ। ਇਸ ਤੋ ਪਹਿਲਾਂ ਕੀਰਤਨ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ
ਜੋਗਿੰਦਰ ਸਿੰਘ ਰਿਆੜ ਨੇ ਆਪਣੇ ਕੀਰਤਨੀ ਜੱਥੇ ਨਾਲ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ ਅਤੇ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਸਰਬੱਤ ਦੇ ਭਲੇ ਦਾ ਉਪਦੇਸ਼ ਦਿੱਤਾ।ਇਸ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਨੇ ਸਰਬੱਤ ਦੇ ਭਲੇ ਲਈ ਆਯੋਜਿਤ ਕੀਤੇ ਗਏ ਕੀਰਤਨ ਸਮਾਗਮ ਦੌਰਾਨ ਉਚੇਚੇ ਤੌਰ ਤੇ ਪੁੱਜੀਆਂ ਸਮੂਹ ਸ਼ਖਸ਼ੀਅਤਾਂ ਤੇ ਸੰਗਤਾਂ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਹਫ਼ਤਾਵਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਣਾ ਦਾ ਸਰੋਤ ਬਣ ਚੁੱਕੀ ਹੈ ਅਤੇ ਅਗਲੇ ਹਫ਼ਤਾਵਾਰੀ ਸਮਾਗਮ ਵਿੱਚ ਬੀਬੀ ਕਵੰਲਜੀਤ ਕੌਰ ਸ਼ਾਹਬਾਦ ਮਾਰਕੰਡਾ ਵਾਲਿਆਂ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰੇਗਾ । ਇਸ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ,ਸ.ਹਰਚਰਨ ਸਿੰਘ ਗੋਹਲਵੜੀਆ ਸਾਬਕਾ ਮੇਅਰ ਲੁਧਿਆਣਾ, ਸ.ਗੁਰਮੀਤ ਸਿੰਘ ਕੁਲਾਰ ਸੀਨੀਅਰ ਅਕਾਲੀ ਆਗੂ ਤੇ ਪ੍ਰਧਾਨ ਫੀਕੋ,
ਜਤਿੰਦਰਪਾਲ ਸਿੰਘ ਸਲੂਜਾ,ਸ. ਮਨਜੀਤ ਸਿੰਘ ਟੋਨੀ ਨੇ ਕੀਰਤਨੀ ਜੱਥੇ ਦੇ ਸਮੂਹ ਮੈਂਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ।ਸਮਾਗਮ ਦੌਰਾਨ ਸ. ਇੰਦਰਜੀਤ ਸਿੰਘ ਮੱਕੜ , ਕਰਨੈਲ ਸਿੰਘ ਬੇਦੀ, ਮਨਿੰਦਰ ਸਿੰਘ ਆਹੂਜਾ ,ਭੁਪਿੰਦਰ ਸਿੰਘ ਭਿੰਦਾ,ਪ੍ਰਿਤਪਾਲ ਸਿੰਘ ,ਬਲਬੀਰ ਸਿੰਘ ਭਾਟੀਆ, ਜਗਪ੍ਰੀਤ ਸਿੰਘ ਮੱਕੜ, ਨਰਿੰਦਰਪਾਲ ਸਿੰਘ, ਮਨਜੀਤ ਸਿੰਘ ,ਤਰਲੋਚਨ ਸਿੰਘ ਸਾਂਬਰ,ਰਵਿੰਦਰ ਸਿੰਘ ਪੈਰੀ,ਆਗਿਆਪਾਲ ਸਿੰਘ ਚਾਵਲਾ,ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਸੁਰਿੰਦਰ ਸਿੰਘ ਸਚਦੇਵਾ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ,ਹਰਕੀਰਤ ਸਿੰਘ ਬਾਵਾ,ਜੁਗਿੰਦਰ ਸਿੰਘ, ਸਰਪੰਚ ਗੁਰਚਰਨ ਸਿੰਘ,ਏ.ਪੀ ਸਿੰਘ ਅਰੋੜਾ , ਜਗਦੇਵ ਸਿੰਘ ਕਲਸੀ,ਅੱਤਰ ਸਿੰਘ ਮੱਕੜ,ਮਹਿੰਦਰ ਸਿੰਘ ਡੰਗ, ਰਜਿੰਦਰ ਸਿੰਘ ਡੰਗ,ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ,ਕਰਨਦੀਪ ਸਿੰਘ,, ਬਲ ਫਤਹਿ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ

Kirtan-Event-Organized-By-Nishkam-Naam-Simran-Seva-Society-Dedicated-To-The-Good-Of-All


pbpunjab ad banner image
pbpunjab ad banner image
pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com