ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ 13 ਤੇ 14 ਸਤੰਬਰ ਨੂੰ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 13 ਸਤੰਬਰ ਨੂੰ ਰਾਤ 8 ਵਜੇ ਤੋਂ ਰਾਤ ਦਰਬਾਰ ਹੋਵੇਗਾ, ਜਿਸ ਵਿਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਜਥੇ ਰਾਗ ਅਧਾਰਿਤ ਗੁਰਬਾਣੀ ਕੀਰਤਨ ਸਰਵਣ ਕਰਵਾਉਣਗੇ। 14 ਸਤੰਬਰ ਨੂੰ ਸਵੇਰੇ 9-30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਸਜਾਏ ਜਾਣਗੇ, ਜਿਸ ਵਿੱਚ ਪੰਥ ਪ੍ਰਸਿੱਧ ਕਥਾਵਾਚਕ, ਰਾਗੀ, ਢਾਡੀ ਤੇ ਕਵੀਸ਼ਰ ਜਥੇ ਸੰਗਤਾਂ ਨੂੰ ਗੁਰਬਾਣੀ ਗੁਰ ਇਤਿਹਾਸ ਨਾਲ ਜੋੜਨਗੇ। ਉਨ੍ਹਾ ਦੱਸਿਆ ਕਿ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬਾਨ ਅਤੇ ਪ੍ਰਮੁੱਖ ਸ਼ਖਸ਼ੀਅਤਾਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੀਆਂ। ਰਾਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪ ਮਾਲਾ ਵੀ ਕੀਤੀ ਜਾਵੇ।
ਉਨ੍ਹਾ ਕਿਹਾ ਕਿ ਇਸੇ ਤਰ੍ਹਾ 15 ਤੋਂ 18 ਸਤੰਬਰ ਤੱਕ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਗੁਰਮਤਿ ਸਮਾਗਮ ਹੋਣਗੇ। ਉਨ੍ਹਾਂ ਸੰਗਤਾਂ ਨੂੰ ਸ਼ਤਾਬਦੀ ਸਬੰਧੀ ਹੋਣ ਰਹੇ ਸਮਾਗਮਾਂ ਵਿੱਚ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)