Pau-The-Annual-Sports-Camp-Was-Started-By-The-Agriculture-Minister-Of-Punjab

ਪੀ.ਏ.ਯੂ. ਵਿੱਚ ਸਲਾਨਾ ਖੇਡ ਕੈਂਪ ਦਾ ਆਰੰਭ ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕੀਤਾ

Aug7,2023 | Narinder Kumar | Ludhiana

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਬੀਤੇ ਦਿਨੀਂ ਯੂਨੀਵਰਸਿਟੀ ਨਾਲ ਸੰਬੰਧਿਤ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਲਈ ਰਾਸ਼ਟਰੀ ਖੇਡ ਸੰਗਠਨ ਕੈਂਪ ਸਾਲ 2022-2023 ਦਾ ਆਰੰਭ ਹੋਇਆ| ਇਸ ਕੈਂਪ ਦਾ ਉਦਘਾਟਨ ਮਾਨਯੋਗ ਸ. ਗੁਰਮੀਤ ਸਿੰਘ ਖੁੱਡੀਆ, ਖੇਤੀਬਾੜੀ ਮੰਤਰੀ, ਪੰਜਾਬ ਦੁਆਰਾ ਕੀਤਾ ਗਿਆ|


ਉਦਘਾਟਨੀ ਸਮਾਰੋਹ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਸ. ਗੁਰਮੀਤ ਸਿੰਘ ਖੁੱਡੀਆ, ਖੇਤੀਬਾੜੀ ਮੰਤਰੀ, ਪੰਜਾਬ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਉਹਨਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏੇ ਕਿਹਾ ਕਿ ਹਰ ਇੱਕ ਬੱਚੇ ਦੇ ਮਾਂ-ਬਾਪ ਸੋਚਦੇ ਹਨ ਕਿ ਉਹਨਾਂ ਦਾ ਬੱਚਾ ਤੰਦਰੁਸਤ ਰਹੇ ਅਤੇ ਵਧੀਆ ਪੜ•ਾਈ ਕਰਕੇ ਚੰਗੇ ਰੋਜ਼ਗਾਰ ਤੇ ਲੱਗੇ| ਉਹਨਾਂ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕਰਦੇ ਹੋਏ ਕਿਹਾ ਕਿ ਮੈਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਤੇ ਇਹ ਵਿਸ਼ਵਾਸ਼ ਅਤੇ ਮਾਣ ਹੈ ਕਿ ਇਸ ਦੇ ਸੋਹਣੇ ਵਾਤਾਵਰਨ ਅਤੇ ਯੋਗ ਅਧਿਆਪਕਾਂ ਦੀ ਅਗਵਾਈ ਵਿੱਚ ਤੁਸੀਂ ਤੰਦਰੁਸਤ ਵੀ ਰਹੋਗੇ ਅਤੇ ਇਸ ਯੂਨੀਵਰਸਿਟੀ ਤੋਂ ਪੜ•ਾਈ ਕਰਕੇ ਤੁਹਾਨੂੰ ਰੋਜ਼ਗਾਰ ਦੇ ਬਹੁਤ ਮੌਕੇ ਮਿਲਣਗੇ|
ਇਸ ਮੌਕੇ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੌਸਲ ਨੇ ਵੀ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਉਹਨਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਖੇਡਾਂ ਸਾਡੇ ਵਿੱਚ ਲੀਡਰਸ਼ਿਪ, ਅਨੁਸ਼ਾਸ਼ਨ, ਸਮੇਂ ਦਾ ਪਾਬੰਦ ਹੋਣ ਵਰਗੇ ਗੁਣ ਪੈਦਾ ਕਰਦੀਆਂ ਹਨ| ਸਾਰੇ ਵਿਦਿਆਰਥੀਆਂ ਨੂੰ ਪੜ•ਾਈ ਦੇ ਨਾਲ ਨਾਲ ਖੇਡਾਂ ਵਿੱਚ ਵੱਧ ਚੜ• ਕੇ ਹਿੱਸਾ ਲੈਣਾ ਚਾਹੀਦਾ ਹੈ|
ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਸਿੰਘ ਜੌੜਾ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਇੱਕ ਅਜਿਹੀ ਯੂਨੀਵਰਸਿਟੀ ਹੈ ਜਿੱਥੇ ਪੜ•ਾਈ ਦੇ ਨਾਲ-ਨਾਲ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਬਰਾਬਰ ਤਰਜੀਹ ਦਿੱਤੀ ਜਾਂਦੀ ਹੈ ਤਾਂ ਜੋ ਵਿਦਿਆਰਥੀਆਂ ਦੀ ਸਮੁੱਚੀ ਸਖਸ਼ੀਅਤ ਦਾ ਵਿਕਾਸ ਸੰਭਵ ਹੋ ਸਕੇ| ਉਹਨਾਂ ਦੱਸਿਆ ਕਿ ਇਸ ਸਾਲ ਦਾ ਇਹ ਕੈਂਪ ਮਿਤੀ 04-08-2023 ਤੋਂ ਲੈ ਕੇ 18-08-2023 ਤੱਕ ਲਗਾਇਆ ਜਾ ਰਿਹਾ ਹੈ| ਜਿਸ ਵਿੱਚ ਯੂਨੀਵਰਸਿਟੀਆਂ ਦੀ ਵੱਖ-ਵੱਖ ਕਾਲਜਾਂ ਦੇ ਲਗਭਗ 250 ਵਿਦਿਆਰਥੀ ਹਿੱਸਾ ਲੈ ਰਹੇ ਹਨ| ਕੈਂਪ ਵਿੱਚ ਵਿਦਿਆਰਥੀਆਂ ਨੂੰ ਵੱਖ-ਵੱਖ ਖੇਡਾਂ ਜਿਵੇਂ ਐਥਲੈਟਿਕਸ, ਬਾਸਕਿਟਬਾਲ, ਬੈਡਮਿੰਟਨ, ਕ੍ਰਿਕਟ, ਹਾਕੀ, ਵਾਲੀਬਾਲ, ਫੁੱਟਬਾਲ, ਤੈਰਾਕੀ, ਸਾਇਕਲਿੰਗ ਅਤੇ ਹੈਂਡਬਾਲ ਦੀ ਟ੍ਰੇਨਿੰਗ ਦੇ ਨਾਲ ਨਾਲ ਸ਼ਰੀਰਕ ਫਿਟਨਸ ਨੂੰ ਵਧਾਉਣ ਅਤੇ ਚੰਗੀ ਸਿਹਤ ਬਣਾਈ ਰੱਖਣ ਦੀਆਂ ਆਧੁਨਿਕ ਤਕਨੀਕਾਂ ਦੀ ਟ੍ਰੇਨਿੰਗ ਨਿਰਦੇਸ਼ਕ ਵਿਦਿਆਰਥੀ ਭਲਾਈ ਵਿਭਾਗ ਦੇ ਖੇਡ ਅਧਿਆਪਿਕਾਂ ਅਤੇ ਵੱਖ-ਵੱਖ ਖੇਡਾਂ ਦੇ ਕੋਚਾਂ ਵੱਲੋਂ ਦਿੱਤੀ ਜਾਵੇਗੀ|
ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਮਾਨਵਇੰਦਰ ਸਿੰਘ ਗਿੱਲ, ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਡਾ. ਪਰਦੀਪ ਕੁਮਾਰ ਛੁਨੇਜਾ, ਕੰਪਟਰੋਲਰ ਡਾ. ਸ਼ੰਮੀ ਕਪੂਰ, ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ, ਡੀਨ ਖੇਤੀਬਾੜੀ ਕਾਲਜ, ਡਾ. ਰਵਿੰਦਰ ਕੌਰ ਧਾਲੀਵਾਲ, ਡੀਨ ਕਾਲਜ ਆਫ ਖੇਤੀਬਾੜੀ ਇੰਜੀਨੀਅਰਿੰਗ ਅਤੇ ਤਕਨਾਲੋਜੀ ਡਾ. ਹਰਮਿੰਦਰ ਸਿੰਘ ਸਿੱਧੂ, ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ, ਫੈਕਲਟੀ ਮੈਂਬਰ ਅਤੇ ਨਿਰਦੇਸ਼ਕ ਵਿਦਿਆਰਥੀ ਭਲਾਈ ਵਿਭਾਗ ਦਾ ਪੂਰਾ ਸਟਾਫ ਸ਼ਾਮਲ ਸਨ| ਅੰਤ ਵਿੱਚ ਡਾ. ਮਾਨਵਇੰਦਰ ਸਿੰਘ ਗਿੱਲ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ|

Pau-The-Annual-Sports-Camp-Was-Started-By-The-Agriculture-Minister-Of-Punjab



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB