ਭਾਰਤ ਨੇ ਨਿਊਜ਼ੀਲੈਂਡ ਨੂੰ ਚਾਰ ਵਿਕਟਾਂ ਨਾਲ ਹਰਾਇਆ। ਇਸ ਜਿੱਤ ਨਾਲ ਭਾਰਤੀ ਟੀਮ ਅੰਕ ਸੂਚੀ 'ਚ ਚੋਟੀ 'ਤੇ ਪਹੁੰਚ ਗਈ ਹੈ। ਹੁਣ ਭਾਰਤ ਦੇ 10 ਅੰਕ ਹੋ ਗਏ ਹਨ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਧਰਮਸ਼ਾਲਾ ਦੇ ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿੱਚ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਨਿਊਜ਼ੀਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 273 ਦੌੜਾਂ ਬਣਾਈਆਂ। ਭਾਰਤ ਨੇ ਇਹ ਟੀਚਾ ਛੇ ਵਿਕਟਾਂ ਗੁਆ ਕੇ ਹਾਸਲ ਕਰ ਲਿਆ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)