- ਵੱਖ-ਵੱਖ ਖੇਡਾਂ ਲਈ ਕੁੱਲ 417 ਖਿਡਾਰੀਆਂ ਦੀ ਕੀਤੀ ਚੋਣ
- 230 ਲੜਕਿਆਂ ਦੇ ਨਾਲ 187 ਲੜਕੀਆਂ ਵੀ ਸ਼ਾਮਲ
ਖੇਡ ਵਿਭਾਗ ਪੰਜਾਬ ਵੱਲੋਂ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਪੰਜਾਬ ਯੂਨੀਵਰਸਿਟੀ ਅਧੀਨ ਆਉਂਦੇ ਕਾਲਜਾਂ ਵਿੱਚ ਵੱਖ-ਵੱਖ 15 ਖੇਡਾਂ 'ਚ ਚੋਣ ਟਰਾਇਲ ਸੰਪੰਨ ਹੋਏ।
ਜ਼ਿਲ੍ਹਾ ਖੇਡ ਅਫ਼ਸਰ ਲੁਧਿਆਣਾ ਕੁਲਦੀਪ ਚੁੱਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 8-9 ਜੁਲਾਈ ਨੂੰ ਚੱਲੇ ਦੋ ਦਿਨਾਂ ਟਰਾਇਲ ਦੋਰਾਨ ਐਥਲੈਟਿਕਸ, ਆਰਚਰੀ ਬਾਕਸਿੰਗ, ਬੈਡਮਿੰਟਨ, ਸਾਈਕਲਿੰਗ, ਫੁੱਟਬਾਲ, ਹਾਕੀ, ਜੂਡੋ, ਕਬੱਡੀ ਨੈਸਨਲ ਸਟਾਈਲ, ਖੋਹ-ਖੋਹ, ਸ਼ੂਟਿੰਗ,ਤੈਰਾਕੀ,ਵਾਲੀਬਾਲ, ਵੇਟ-ਲਿਫਟਿੰਗ ਅਤੇ ਕੁਸ਼ਤੀ ਖਿਡਾਰੀਆਂ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਦੌਰਾਨ ਕੁੱਲ 417 ਖਿਡਾਰੀਆਂ ਦੀ ਚੋਣ ਕੀਤੀ ਗਈ ਹੈ ਜਿਨ੍ਹਾਂ ਵਿੱਚ 230 ਲੜਕੇ ਅਤੇ 187 ਲੜਕੀਆਂ ਸ਼ਾਮਲ ਹਨ।
ਉਨ੍ਹਾ ਦੁਹਰਾਇਆ ਕਿ ਸਪੋਰਟਸ ਵਿੰਗ ਸਕੀਮ ਅਧੀਨ ਚੁਣੇ ਜਾਣ ਵਾਲੇ ਖਿਡਾਰੀਆਂ/ਖਿਡਾਰਨਾਂ ਨੂੰ ਖੇਡਾਂ ਦਾ ਸਮਾਨ, ਟਰੇਨਿੰਗ ਦੇ ਨਾਲ-ਨਾਲ ਰੈਜੀਡੈਂਸ਼ਲ ਖਿਡਾਰੀਆਂ ਨੂੰ 225 ਰੁਪਏ ਅਤੇ ਡੇ-ਸਕਾਲਰ ਨੂੰ 125 ਰੁਪਏ ਪ੍ਰਤੀ ਖਿਡਾਰੀ ਪ੍ਰਤੀ ਦਿਨ ਦੀ ਦਰ ਨਾਲ ਖੁਰਾਕ/ਰਿਫਰੈਸ਼ਮੈਂਟ ਵੀ ਦਿੱਤੀ ਜਾਵੇਗੀ।
sports-department-completes-chord-trials-at-guru-nanak-stadium
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)