- ਐਸ.ਐਸ.ਪੀ. ਨੇ ਜੇਤੂਆਂ ਨੂੰ ਇਨਾਮ ਰਾਸ਼ੀ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ
ਖੰਨਾ ਪੁਲਿਸ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਖੇਡ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਦੇ ਉਦੇਸ਼ ਨਾਲ ਸਥਾਨਕ ਪ੍ਰਿੰਸੀਪਲ ਰਮੇਸ਼ ਚੰਦਰ ਸਟੇਡੀਅਮ ਵਿਖੇ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ।
ਇਸ ਮੌਕੇ ਐਸ.ਐਸ.ਪੀ. ਖੰਨਾ ਡਾ. ਜੋਤੀ ਯਾਦਵ ਬੈਂਸ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਪਹਿਲਾਂ ਹੀ ਨਸ਼ਿਆਂ ਦੇ ਖਿਲਾਫ ਸ਼ਿਕੰਜਾ ਕੱਸਿਆ ਗਿਆ ਹੈ ਅਤੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਅਜਿਹੇ ਖੇਡ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਨੌਜਵਾਨਾਂ ਦੀ ਖੇਡਾਂ ਵਿੱਚ ਰੁਚੀ ਵਧਾਉਣਾ ਹੈ।
ਐਸ.ਐਸ.ਪੀ. ਨੇ ਦੱਸਿਆ ਕਿ ਇਸ ਨਿਵੇਕਲੀ ਪਹਿਲਕਦਮੀ ਦਾ ਉਦੇਸ਼ ਖੰਨਾ ਨੂੰ ਨਸ਼ਾ ਮੁਕਤ, ਸਿਹਤਮੰਦ ਅਤੇ ਖੁਸ਼ਹਾਲ ਪੁਲਿਸ ਜ਼ਿਲ੍ਹਾ ਬਣਾਉਣਾ ਹੈ ਅਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਵਿੱਚ ਸ਼ਾਮਲ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਇਸ ਖ਼ਤਰੇ ਨੂੰ ਠੱਲ੍ਹ ਪਾਉਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ ਪਰ ਅਜਿਹੇ ਉਪਰਾਲੇ ਤਾਂ ਹੀ ਸਾਰਥਕ ਹੋ ਸਕਦੇ ਹਨ ਜੇਕਰ ਲੋਕ ਇਸ ਲਾਹਣਤ ਨੂੰ ਖ਼ਤਮ ਕਰਨ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਪੀੜ੍ਹੀ ਆਪਣੇ ਆਪ ਨੂੰ ਖੇਡਾਂ ਨਾਲ ਜੋੜਦੀ ਹੈ ਤਾਂ ਉਹ ਨਾ ਸਿਰਫ਼ ਖਿਡਾਰੀ ਬਣ ਸਕਣਗੇ ਸਗੋਂ ਚੰਗੀਆਂ ਨੌਕਰੀਆਂ ਦੇ ਮੌਕੇ ਵੀ ਪ੍ਰਾਪਤ ਕਰਨਗੇ ਅਤੇ ਸਭ ਤੋਂ ਵੱਡੀ ਗੱਲ ਇਹ ਹੈ ਕਿ ਉਹ ਤੰਦਰੁਸਤ ਰਹਿਣਗੇ।
ਟੂਰਨਾਮੈਂਟ ਵਿੱਚ ਪੁਰਸ਼ ਅਤੇ ਮਹਿਲਾ ਟੀਮਾਂ ਨੇ ਭਾਗ ਲਿਆ ਅਤੇ ਐਸ.ਐਸ.ਪੀ. ਨੇ ਜੇਤੂਆਂ ਨੂੰ ਇਨਾਮ ਰਾਸ਼ੀ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ।
war-on-drugs-khanna-police-successfully-organizes-football-tournament
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)