ਕੈਨੇਡਾ ਦੇ ਮੈਨੀਟੋਬਾ ਦੇ ਕਾਰਬੇਰੀ ਸ਼ਹਿਰ ਨੇੜੇ ਵੀਰਵਾਰ ਨੂੰ ਇੱਕ ਸੈਮੀ-ਟ੍ਰੇਲਰ ਟਰੱਕ ਅਤੇ ਸੀਨੀਅਰ ਨਾਗਰਿਕਾਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਦੀ ਟੱਕਰ ਵਿੱਚ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ ਹਨ। ਕੈਨੇਡੀਅਨ ਪੁਲਿਸ ਨੇ ਟਵਿੱਟਰ -ਤੇ ਕਿਹਾ ਕਿ ਕਾਰਬੇਰੀ ਸ਼ਹਿਰ ਦੇ ਨੇੜੇ ਹਾਦਸਾ ਹੋਣ ਤੋਂ ਬਾਅਦ ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ ਯੂਨਿਟ ਮੌਕੇ -ਤੇ ਹਾਦਸੇ ਵਾਲੀ ਥਾਂ -ਤੇ ਪਹੁੰਚ ਗਈ ਸੀ। ਪੱਤਰਕਾਰਾਂ ਨੂੰ ਹਾਦਸੇ ਦੀ ਪੁਸ਼ਟੀ ਕਰਦਿਆਂ ਆਰਸੀਐਮਪੀ ਮੈਨੀਟੋਬਾ ਦੇ ਕਮਾਂਡਿੰਗ ਅਫ਼ਸਰ ਅਸਿਸਟੈਂਟ ਕਮਿਸ਼ਨਰ ਰੌਬ ਹਿੱਲ ਨੇ ਦੱਸਿਆ ਕਿ ਕਰੀਬ 25 ਲੋਕਾਂ ਨੂੰ ਲੈ ਕੇ ਜਾ ਰਹੀ ਇੱਕ ਮਿੰਨੀ ਬੱਸ ਹਾਈਵੇਅ ਵਨ ਅਤੇ ਹਾਈਵੇਅ ਫਾਈਵ ਦੇ ਚੌਰਾਹੇ -ਤੇ ਇੱਕ ਸੈਮੀ ਟਰੇਲਰ ਟਰੱਕ ਨਾਲ ਟਕਰਾ ਗਈ। ਮਿੰਨੀ ਬੱਸ ਵਿੱਚ ਜ਼ਿਆਦਾਤਰ ਲੋਕ ਬਜ਼ੁਰਗ ਸਨ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)