the-late-poet-dr-these-personalities-arrived-along-with-cm-mann-in-the-last-prayer-of-surjit-patar-saab-paid-tribute

ਮਰਹੂਮ ਕਵੀ ਡਾ. ਸੁਰਜੀਤ ਪਾਤਰ ਸਾਬ੍ਹ ਦੀ ਅੰਤਿਮ ਅਰਦਾਸ 'ਚ ਸੀਐਮ ਮਾਨ ਸਣੇ ਪਹੁੰਚੀਆਂ ਇਹ ਸਖ਼ਸ਼ੀਅਤਾਂ, ਦਿੱਤੀ ਸ਼ਰਧਾਂਜਲੀ

May20,2024 | Narinder Kumar | Ludhiana

ਪਦਮ ਸ੍ਰੀ ਕਵੀ ਡਾ. ਸੁਰਜੀਤ ਪਾਤਰ ਦੇ ਅੰਤਿਮ ਅਰਦਾਸ ਮੌਕੇ ਵੱਖ-ਵੱਖ ਵਰਗਾ ਦੇ ਸ਼ਖਸੀਅਤਾਂ ਨੇ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ, ਕਿਹਾ ਸੁਰਜੀਤ ਪਾਤਰ ਦਾ ਘਾਟਾ ਕਦੇ ਵੀ ਨਹੀਂ ਕੀਤਾ ਜਾ ਸਕਦਾ ਪੂਰਾ।

ਅੱਜ ਮਰਹੂਮ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅੰਤਿਮ ਅਰਦਾਸ ਅਤੇ ਪਾਠ ਦੇ ਭੋਗ ਪਾਏ ਗਏ। ਅੰਤਿਮ ਅਰਦਾਸ ਮੌਕੇ ਵਿਸ਼ੇਸ਼ ਤੌਰ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ, ਜਿਨ੍ਹਾਂ ਨੇ ਪਾਠ ਵਿੱਚ ਸ਼ਾਮਿਲ ਹੋ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਪੰਜਾਬ ਦੇ ਮੁੱਖ ਮੰਤਰੀ ਕਾਫੀ ਸਮਾਂ ਗੁਰਦੁਆਰਾ ਸਾਹਿਬ ਵਿੱਚ ਬੈਠੇ ਅਤੇ ਕੀਰਤਨ ਦਾ ਸਰਵਣ ਕੀਤਾ। ਉਨ੍ਹਾਂ ਕਿਹਾ ਕਿ ਪਾਤਰ ਸਾਬ੍ਹ ਦਾ ਜਾਣਾ ਬਹੁਤ ਵੱਡਾ ਘਾਟਾ ਹੈ।ਇਸ ਮੌਕੇ ਵਿਸ਼ੇਸ਼ ਤੌਰ ਉੱਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧੂ ਵੀ ਪਹੁੰਚੇ, ਜਿਨ੍ਹਾਂ ਨੇ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਏ। ਉਨ੍ਹਾਂ ਨੇ ਕਿਹਾ ਕਿ ਸੁਰਜੀਤ ਪਾਤਰ ਸਾਡੇ ਪੰਜਾਬ ਦਾ ਪੁੱਤ ਸੀ। ਉਨ੍ਹਾਂ ਕਿਹਾ ਕਿ ਹਾਲਾਂਕਿ ਉਹ ਪੰਜਾਬ ਲਈ ਬਹੁਤ ਵੱਡੀ ਸੇਵਾ ਕਰਕੇ ਗਏ ਹਨ, ਉਨ੍ਹਾਂ ਦੀਆਂ ਲਿਖਤਾਂ ਦੇ ਰਾਹੀਂ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।

ਪੰਜਾਬ ਦੇ ਮਹਾਨ ਕਵੀ ਪਦਮ ਸ੍ਰੀ ਡਾ. ਸੁਰਜੀਤ ਪਾਤਰ ਦੇ ਅੰਤਿਮ ਅਰਦਾਸ ਮੌਕੇ ਵੱਖ ਵੱਖ ਜਗਤ ਨਾਲ ਜੁੜੀਆਂ ਸ਼ਖਸ਼ੀਅਤਾਂ ਨੇ ਪਹੁੰਚ ਕੇ ਪਰਿਵਾਰ ਦੇ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਮੌਕੇ ਵੱਖ-ਵੱਖ ਸ਼ਖਸੀਅਤਾਂ ਨੇ ਕਿਹਾ ਕਿ ਸੁਰਜੀਤ ਪਾਤਰ ਦੀ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਨੂੰ ਬਹੁਤ ਵੱਡੀ ਦੇਣ ਹੈ। ਉਹਨਾਂ ਨੇ ਕਿਹਾ ਕਿ ਜੋ ਸੁਰਜੀਤ ਪਾਤਰ ਦੇ ਜਾਨ ਨਾਲ ਪੰਜਾਬ ਅਤੇ ਪੰਜਾਬੀਅਤ ਨੂੰ ਘਾਟਾ ਪਿਆ ਹੈ ਉਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ ਹੈ ਮਗਰ ਉਨਾਂ ਦੇ ਦਿਖਾਏ ਹੋਏ ਰਸਤਿਆਂ ਤੇ ਹਰ ਇੱਕ ਨੂੰ ਚੱਲਣ ਦੀ ਲੋੜ ਹੈ। ਉਹਨਾਂ ਨੇ ਕਿਹਾ ਕਿ ਬੇਸ਼ੱਕ ਹੀ ਸੁਰਜੀਤ ਪਾਤਰ ਇਸ ਦੁਨੀਆ ਵਿੱਚ ਨਹੀਂ ਹਨ ਮਗਰ ਉਹਨਾਂ ਵੱਲੋਂ ਲਿਖੀਆਂ ਗਈਆਂ ਕਵਿਤਾਵਾਂ ਸ਼ਾਇਰੀ ਆਦਿ ਦੇ ਰਾਹੀ ਉਹ ਹਮੇਸ਼ਾ ਹੀ ਲੋਕਾਂ ਦੇ ਦਿਲਾਂ ਵਿੱਚ ਰਹਿਣ ਗਏ।

ਸੁਰਜੀਤ ਪਾਤਰ ਦੀ ਸਵੇਰੇ 11 ਮਈ ਨੂੰ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਉਨ੍ਹਾਂ ਦੀ ਉਮਰ ਲਗਭਗ 79 ਸਾਲ ਦੀ ਸੀ। ਉਨ੍ਹਾਂ ਨੇ ਆਖਰੀ ਸਾਹ ਲੁਧਿਆਣਾ ਸਥਿਤ ਆਪਣੀ ਰਿਹਾਇਸ਼ ਦੇ ਵਿੱਚ ਹੀ ਲਏ। ਇਸ ਸਬੰਧੀ ਲੁਧਿਆਣਾ ਤੋਂ ਹੀ ਪੰਜਾਬੀ ਦੇ ਲੇਖਕ ਗੁਰਭਜਨ ਗਿੱਲ ਨੇ ਸਾਡੀ ਟੀਮ ਨਾਲ ਗੱਲਬਾਤ ਕਰਦੇ ਹੋਏ ਪੁਸ਼ਟੀ ਕੀਤੀ ਸੀ ਕਿ ਉਸ ਰਾਤ ਉਹਨਾਂ ਨੇ ਅੰਤਿਮ ਸਾਹ ਲਏ ਅਤੇ ਉਹ ਸੁੱਤੇ ਪਏ ਹੀ ਰਹਿ ਗਏ। ਪੰਜਾਬੀ ਸਾਹਿਤ ਅਤੇ ਕਲਾ ਜਗਤ ਨੂੰ ਸੁਰਜੀਤ ਪਾਤਰ ਦੇ ਜਾਣ ਦਾ ਇੱਕ ਵੱਡਾ ਘਾਟਾ ਹੈ।

pbpunjab additional image pbpunjab additional image

the-late-poet-dr-these-personalities-arrived-along-with-cm-mann-in-the-last-prayer-of-surjit-patar-saab-paid-tribute


pbpunjab ad banner image
pbpunjab ad banner image
pbpunjab ad banner image pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com