ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਬਾਵਾ ਅਤੇ ਸਰਪ੍ਰਸਤ ਦਾਖਾ, ਲਾਪਰਾਂ ਅਤੇ ਗਿੱਲ ਦੀ ਅਗਵਾਹੀ ਹੇਠ ਜੱਥਾ 30 ਅਗਸਤ ਨੂੰ ਹੋਵੇਗਾ ਰਵਾਨਾ
ਜੱਥੇ ਨੂੰ ਰਵਾਨਾ ਕਰਨ ਦੀ ਰਸਮ ਐੱਸ.ਪੀ ਸਿੰਘ ਉਬਰਾਏ ਕਰਨਗੇ
ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਅਤੇ ਮਾਧੋਦਾਸ ਬੈਰਾਗੀ (ਬਾਬਾ ਬੰਦਾ ਸਿੰਘ ਬਹਾਦਰ) ਵਿਚਕਾਰ 3 ਸਤੰਬਰ 1708 ਨੂੰ ਗੋਦਾਵਰੀ ਨਦੀ ਦੇ ਕੰਢੇ ਸ਼੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਹੋਏ ਮਿਲਾਪ ਦਾ ਦਿਹਾੜਾ ਮਨਾਉਣ ਲਈ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਜੱਥਾ ਕ੍ਰਿਸ਼ਨ ਕੁਮਾਰ ਬਾਵਾ ਪ੍ਰਧਾਨ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ, ਸਰਪ੍ਰਸਤ ਮਲਕੀਤ ਸਿੰਘ ਦਾਖਾ, ਗੁਰਦੇਵ ਸਿੰਘ ਲਾਪਰਾਂ, ਰਿਟਾ. ਆਈ.ਪੀ.ਐੱਸ ਇਕਬਾਲ ਸਿੰਘ ਗਿੱਲ, ਜਸਵੰਤ ਸਿੰਘ ਛਾਪਾ ਜਨਰਲ ਸਕੱਤਰ ਫਾਊਂਡੇਸ਼ਨ ਪੰਜਾਬ ਦੀ ਅਗਵਾਈ ਹੇਠ 30 ਅਗਸਤ ਨੂੰ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਸੱਚਖੰਡ ਐਕਸਪ੍ਰੈਸ ਰਾਹੀਂ ਸਵੇਰੇ ਰਵਾਨਾ ਹੋਵੇਗਾ ਅਤੇ ਵਾਪਸੀ 6 ਸਤੰਬਰ ਨੂੰ ਸ਼੍ਰੀ ਹਜੂਰ ਸਾਹਿਬ ਨਾਂਦੇੜ ਤੋਂ ਹੋਵੇਗੀ। 3 ਸਤੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸੱਚਖੰਡ ਵਿਖੇ ਪਾਉਣ ਤੋਂ ਬਾਅਦ ਬੰਦਾ ਘਾਟ ਗੁਰਦੁਆਰਾ ਵਿਖੇ ਦੀਵਾਨ ਸਜਣਗੇ।
ਉਪਰੋਕਤ ਜਾਣਕਾਰੀ ਯਾਤਰਾ ਦੇ ਕਨਵੀਨਰ ਤਰਲੋਚਨ ਸਿੰਘ ਬਿਲਾਸਪੁਰ, ਪ੍ਰਬੰਧਕ ਜਨਰਲ ਸਕੱਤਰ ਗੁਰਜਿੰਦਰ ਸਿੰਘ ਲੋਹਾਰਾ ਅਤੇ ਨਿਰਮਲ ਸਿੰਘ ਲਾਪਰਾਂ ਨੇ ਇੱਕ ਬਿਆਨ ਰਾਹੀਂ ਦਿੱਤੀ। ਉਹਨਾਂ ਦੱਸਿਆ ਕਿ ਸ਼੍ਰੀ ਹਜੂਰ ਸਾਹਿਬ ਵਿਖੇ ਅਮਨਦੀਪ ਸਿੰਘ ਪ੍ਰਧਾਨ ਫਾਊਂਡੇਸ਼ਨ ਮਹਾਂਰਾਸ਼ਟਰ ਅਤੇ ਬਿੱਲੂ ਜੀ ਸਾਰੇ ਪ੍ਰਬੰਧ ਕਰ ਰਹੇ ਹਨ। ਉਨ੍ਹਾਂ ਜੱਥੇ ਨੂੰ ਰਵਾਨਾ ਕਰਨ ਦੀ ਰਸਮ ਉੱਘੇ ਸਮਾਜ ਸੇਵੀ ਐੱਸ.ਪੀ. ਸਿੰਘ ਉਬਰਾਏ ਮੁਖੀ ਸਰਬੱਤ ਦਾ ਭਲਾ ਟਰਸਟ 30 ਅਗਸਤ ਸਵੇਰੇ ਰੇਲਵੇ ਸਟੇਸ਼ਨ ਲੁਧਿਆਣਾ ਤੋਂ ਕਰਨਗੇ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)