baba-banda-singh-bahadur-bhavan-left-rakba-for-america

ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਤੋਂ ਬਾਵਾ ਅਮਰੀਕਾ ਲਈ ਹੋਏ ਰਵਾਨਾ

ਫਾਊਂਡੇਸ਼ਨ ਪੰਜਾਬ ਦੇ ਪ੍ਰਧਾਨ ਗਿੱਲ ਅਤੇ ਜਨਰਲ ਸਕੱਤਰ ਛਾਪਾ ਨੇ ਰਵਾਨਾ ਕਰਨ ਦੀ ਰਸਮ ਅਦਾ ਕੀਤੀ

Jul26,2024 | Narinder Kumar | Ludhiana

ਅੱਜ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਤੋਂ ਫਾਊਂਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਅਮਰੀਕਾ ਲਈ ਅਰਦਾਸ ਕਰਨ ਉਪਰੰਤ ਰਵਾਨਾ ਹੋਏ ਜਿੰਨਾਂ ਨੂੰ ਰਵਾਨਾ ਕਰਨ ਦੀ ਰਸਮ ਸੂਬਾ ਪ੍ਰਧਾਨ ਕਰਨੈਲ ਸਿੰਘ ਗਿੱਲ, ਜਨਰਲ ਸਕੱਤਰ ਜਸਵੰਤ ਸਿੰਘ ਛਾਪਾ ਅਤੇ ਬਰਜਿੰਦਰ ਸਿੰਘ ਨੇ ਨਿਭਾਈ। ਇਸ ਸਮੇਂ ਬਾਵਾ ਨੇ ਦੱਸਿਆ ਕਿ ਰਕਬਾ ਭਵਨ ਵਿਖੇ ਬਣੇ "ਸ਼ਬਦ ਪ੍ਰਕਾਸ਼ ਅਜਾਇਬ ਘਰ" 'ਤੇ ਅਧਾਰਿਤ ਪੁਸਤਕ "ਇਲਾਹੀ ਗਿਆਨ ਦਾ ਸਾਗਰ ਸ਼੍ਰੀ ਗੁਰੂ ਗ੍ਰੰਥ ਸਾਹਿਬ" ਉਹ ਅਮਰੀਕਾ ਵਿਚ 7 ਜਗਾਂ 'ਤੇ ਰਿਲੀਜ ਕਰਨਗੇ ਜਦਕਿ ਪਹਿਲਾ ਸਮਾਗਮ ਉੱਘੇ ਸਮਾਜਸੇਵੀ ਗੁਰਜਤਿੰਦਰ ਸਿੰਘ ਰੰਧਾਵਾ ਦੀ ਸਰਪ੍ਰਸਤੀ ਹੇਠ ਸੈਕਰਾਮੈਂਟੋ ਵਿਖੇ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਪੁਸਤਕ ਵਿਚ 6 ਗੁਰੂ, 15 ਭਗਤ, 11 ਭੱਟਾਂ ਅਤੇ 4 ਗੁਰਸਿੱਖਾਂ ਦੀ ਬਾਣੀ ਸ਼ੁਸੋਭਿਤ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ ਵੱਖ ਸ਼ਹਿਰਾਂ ਵਿਚ ਸਮਾਗਮਾਂ ਦਾ ਪ੍ਰਬੰਧ ਬਾਬਾ ਬੰਦਾ ਸਿੰਘ ਬਹਾਦਰ ਚੈਰੀਟੇਬਲ ਟਰੱਸਟ ਦੇ ਟਰੱਸਟੀ ਗੁਰਮੀਤ ਸਿੰਘ ਗਿੱਲ, ਬਹਾਦਰ ਸਿੰਘ ਸਿੱਧੂ, ਮਨਦੀਪ ਸਿੰਘ ਹਾਂਸ, ਸਿੱਧ ਮਹੰਤ ਅਤੇ ਜਸਮੇਲ ਸਿੰਘ ਸਿੱਧੂ ਰਕਬਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਮਰੀਕਾ ਵਿਚ ਸੈਕਰਾਮੈਂਟੋ, ਫਰੀਜਨੋ, ਬੇਕਰਸਫੀਲਡ, ਸ਼ਿਕਾਗੋ, ਇੰਡੀਅਨ ਐਪਲਿਸ, ਨਿਊ ਜਰਸੀ ਅਤੇ ਨਿਊ ਯਾਰਕ ਵਿਖੇ ਸਮਾਗਮ ਹੋਣਗੇ। ਉਨ੍ਹਾਂ ਕਿਹਾ ਕਿ ਫਰੀਜਨੋ ਵਿਖੇ ਜਸਵੀਰ ਸਿੰਘ ਅਤੇ ਹਰਦੇਵ ਸਿੰਘ ਇਆਲੀ ਉੱਘੇ ਟਰਾਂਸਪੋਟਰ ਦੇ ਗ੍ਰਹਿ ਵਿਖੇ ਵੀ ਸਮਾਗਮ ਆਯੋਜਿਤ ਕੀਤਾ ਜਾਵੇਗਾ।

baba-banda-singh-bahadur-bhavan-left-rakba-for-america


pbpunjab ad banner image
pbpunjab ad banner image
pbpunjab ad banner image pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com