ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਨੇ ਅਮਰੀਕਾ ਫੇਰੀ ਦੌਰਾਨ ਸੈਕਰਾਮੈਂਟੋ ਵਿਖੇ ਗੁਰਦੁਆਰਾ ਸਾਹਿਬ ਸੰਤ ਸਾਗਰ ਦੇ ਮੁੱਖ ਪ੍ਰਬੰਧਕ ਨਰਿੰਦਰ ਪਾਲ ਸਿੰਘ ਹੁੰਦਲ ਨੂੰ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਅਮਰੀਕਾ ਦਾ ਮੁੱਖ ਸਰਪ੍ਰਸਤ ਅਤੇ ਜਸਵੀਰ ਸਿੰਘ ਜੱਸੀ ਉੱਘੇ ਸਮਾਜਸੇਵੀ ਨੂੰ ਫਾਊਂਡੇਸ਼ਨ ਅਮਰੀਕਾ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਇਸ ਸਮੇਂ ਬਾਵਾ ਨੇ ਨਰਿੰਦਰਪਾਲ ਸਿੰਘ ਹੁੰਦਲ ਅਤੇ ਜਸਵੀਰ ਸਿੰਘ ਜੱਸੀ ਨੂੰ 'ਇਲਾਹੀ ਗਿਆਨ ਦਾ ਸਾਗਰ ਸ਼੍ਰੀ ਗੁਰੂ ਗ੍ਰੰਥ ਸਾਹਿਬ' ਪੁਸਤਕ ਵੀ ਭੇਂਟ ਕੀਤੀ।
ਇਸ ਸਮੇਂ ਗੁਰਦੁਆਰਾ ਸਾਹਿਬ ਵਿਖੇ ਨਰਿੰਦਰ ਪਾਲ ਸਿੰਘ ਹੁੰਦਲ ਨੇ ਕਿਹਾ ਕਿ ਸ਼੍ਰੀ ਬਾਵਾ ਨੇ ਅੰਤਰਰਾਸ਼ਟਰੀ ਪੱਧਰ 'ਤੇ ਮਹਾਨ ਯੋਧੇ, ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਵਡਮੁੱਲੀ ਸ਼ਹਾਦਤ, ਕਿਸਾਨੀ ਨੂੰ ਦੇਣ ਅਤੇ ਪਹਿਲੇ ਸਿੱਖ ਲੋਕ ਰਾਜ ਦੀ ਸਥਾਪਨਾ ਨੂੰ ਪੂਰੇ ਵਿਸ਼ਵ ਵਿੱਚ ਪਹੁੰਚਾਉਣ ਦਾ ਜੋ ਉਪਰਾਲਾ ਕੀਤਾ ਹੈ, ਸ਼ਲਾਘਾਯੋਗ ਹੈ। ਉਹਨਾਂ ਇਸ ਸਮੇਂ ਗੁਰਜਤਿੰਦਰਪਾਲ ਸਿੰਘ ਰੰਧਾਵਾ ਵੱਲੋਂ ਗੌਰਵਮਈ ਇਤਿਹਾਸ ਦੀ ਕੀਤੀ ਜਾ ਰਹੀ ਸੇਵਾ ਦੀ ਵੀ ਭਰਪੂਰ ਸ਼ਲਾਘਾ ਕੀਤੀ। ਉਨਾਂ ਇਸ ਸਮੇਂ ਇਹ ਵੀ ਸਟੇਜ ਤੋਂ ਐਲਾਨ ਕੀਤਾ ਕਿ ਅਗਲੇ ਸਾਲ 2025 ਵਿਚ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਜੂਨ ਵਿੱਚ ਸੈਕਰਾਮੈਂਟੋ (ਅਮਰੀਕਾ) ਵਿਖੇ ਅੰਤਰਰਾਸ਼ਟਰੀ ਪੱਧਰ ਦਾ ਸਮਾਗਮ ਕਰਕੇ ਮਨਾਵਾਂਗੇ ਅਤੇ ਇਸ ਸਮੇਂ ਉਹਨਾਂ ਬਾਵਾ ਨੂੰ ਸਮਾਗਮ ਵਿੱਚ ਆਉਣ ਦਾ ਹਾਰਦਿਕ ਸੱਦਾ ਵੀ ਦਿੱਤਾ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)