ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਚੋਣ ਪ੍ਰਕਿਰਿਆ ਦੀ ਨਿਰਪੱਖਤਾ 'ਤੇ ਕਰਵਾਈ ਜਾ ਰਹੀ ਅੰਤਰਰਾਸ਼ਟਰੀ ਆਈਡਿਆ ਸਟਾਕਹੋਮ ਕਾਨਫਰੰਸ (10 ਤੋਂ 12 ਜੂਨ, 2025) ਵਿੱਚ ਸ਼ਾਮਲ ਹੋਣ ਲਈ ਆਪਣੀ ਸਵੀਡਨ ਫੇਰੀ ਉੱਤੇ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਦੁਨੀਆਂ ਦੀਆਂ ਵੱਖ-ਵੱਖ ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁੱਖੀਆਂ ਨਾਲ ਕਈ ਦੁਵੱਲੀਆਂ ਮੀਟਿੰਗਾਂ ਕੀਤੀਆਂ ਗਈਆਂ।
ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਚੋਣ ਪ੍ਰਬੰਧਨ ਅਤੇ ਲੋਕਤੰਤਰਿਕ ਸਹਿਯੋਗ ਵਿੱਚ ਭਾਰਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨਾ ਹੈ। ਦੁਵੱਲੀਆਂ ਮੀਟਿੰਗਾਂ ਦੌਰਾਨ ਮੁੱਖ ਚੋਣ ਕਮਿਸ਼ਨਰ ਨੇ ਕਈ ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁੱਖੀਆਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਅਲੱਗ-ਅਲੱਗ ਮਿਲ ਕੇ ਚਰਚਾ ਕੀਤੀ, ਜਿਸ ਦੌਰਾਨ ਵਿਸ਼ਵ ਭਰ ਦੇ ਚੋਣ ਤਜ਼ਰਬਿਆਂ ਅਤੇ ਨਵੀਨਤਾਵਾਂ ਬਾਰੇ ਵਿਚਾਰ-ਵਟਾਂਦਰਾ ਹੋਇਆ।
ਮੰਗਲਵਾਰ ਸ਼ਾਮ ਨੂੰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਚੋਣ ਪ੍ਰਕਿਰਿਆ ਦੀ ਨਿਰਪੱਖਤਾ 'ਤੇ ਕਰਵਾਈ ਜਾ ਰਹੀ ਅੰਤਰਰਾਸ਼ਟਰੀ ਆਈਡਿਆ ਸਟਾਕਹੋਮ ਕਾਨਫਰੰਸ ਦੇ ਸੰਮੇਲਨ ਵਿੱਚ ਉਦਘਾਟਨੀ ਮੁੱਖ ਭਾਸ਼ਣ ਵੀ ਦਿੱਤਾ।
ਜ਼ਿਕਰਯੋਗ ਹੈ ਕਿ ਮੁੱਖ ਚੋਣ ਕਮਿਸ਼ਨਰ ਵੱਲੋਂ ਮੈਕਸੀਕੋ, ਇੰਡੋਨੇਸ਼ੀਆ, ਮੰਗੋਲੀਆ, ਦੱਖਣੀ ਅਫਰੀਕਾ, ਸਵਿਟਜ਼ਰਲੈਂਡ, ਮੋਲਡੋਵਾ, ਲਿਥੂਆਨੀਆ, ਮਾਰੀਸ਼ਸ, ਯੂਨਾਈਟਿਡ ਕਿੰਗਡਮ, ਜਰਮਨੀ, ਯੂਕ੍ਰੇਨ ਅਤੇ ਕਰੋਏਸ਼ੀਆ ਦੇ ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁੱਖੀਆਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਦੁਵੱਲੀ ਮੀਟਿੰਗਾਂ ਕੀਤੀਆਂ ਗਈਆਂ ਹਨ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)